17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਅੱਬੂਵਾਲ ਦੀ ਗੁਰਬਾਣੀ ਕੌਰ ਨੇ ਏਸ਼ੀਅਨ ਰੋਇੰਗ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗਮਾ ਜਿੱਤਿਆ

Ad Position 21
No active advertisement
ਅਜੀਤ ਡੈਸਕ 20-10-2025
ਗੁਰੂਸਰ ਸੁਧਾਰ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-42ਵੀਂ ਰਾਸ਼ਟਰੀ ਸੀਨੀਅਰ ਰੋਇੰਗ ਚੈਂਪੀਅਨਸ਼ਿਪ ਵਿਚ ਪਹਿਲਾ ਸੋਨ ਤਗਮਾ ਜਿੱਤਣ ਵਾਲੀ ਪਿੰਡ ਅੱਬੂਵਾਲ ਦੀ ਗੁਰਬਾਣੀ ਕੌਰ ਨੇ ਇਕ ਹੋਰ ਇਤਿਹਾਸਕ ਉਪਲੱਬਧੀ ਹਾਸਲ ਕਰਦਿਆਂ ਅੱਜ ਵੀਅਤਨਾਮ ਦੇਸ਼ ਵਿਖੇ ਚੱਲ ਰਹੀ ਏਸ਼ੀਅਨ ਰੋਇੰਗ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ | ਗੁਰਬਾਣੀ ਕੌਰ ਨੇ ਇਹ ਪ੍ਰਾਪਤੀ ਲਾਈਟਵੇਟ ਵੂਮੈਨ ਕਾਕਸਲੈੱਸ ਪੇਅਰ 'ਚ ਆਪਣੀ ਸਹਿਯੋਗੀ ਖਿਡਾਰਨ ਦਿਲਜੋਤ ਕੌਰ ਨਾਲ ਮਿਲ ਕੇ ਕੀਤੀ ਤੇ ਭਾਰਤ ਦੇਸ਼ ਦੀ ਝੋਲੀ ਚਾਂਦੀ ਦਾ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ | ਉਸ ਦੀ ਇਸ ਪ੍ਰਾਪਤੀ 'ਤੇ ਅੱਜ ਪਿੰਡ ਅੱਬੂਵਾਲ ਵਿਖੇ ਖ਼ੁਸ਼ੀ ਸਮੇਤ ਵਿਆਹ ਵਰਗਾ ਮਾਹੌਲ ਬਣ ਗਿਆ | ਪੰਜਾਬ ਪੁਲਿਸ ਵਿਚ ਨੌਕਰੀ ਕਰਦੇ ਗੁਰਬਾਣੀ ਕੌਰ ਦੇ ਪਿਤਾ ਜਸਵੀਰ ਸਿੰਘ ਤੇ ਪਰਿਵਾਰਕ ਮੈਂਬਰਾਂ ਨੂੰ ਪਿੰਡ ਸਮੇਤ ਇਲਾਕਾ ਨਿਵਾਸੀਆਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਪਿਤਾ ਜਸਵੀਰ ਸਿੰਘ ਜਿਥੇ ਅੱਬੂਵਾਲ ਸਪੋਰਟਸ ਕਲੱਬ ਦੇ ਪ੍ਰਧਾਨ ਤੇ ਫੁੱਟਬਾਲ ਕੋਚ ਹਨ, ਉਥੇ ਆਈ.ਟੀ.ਬੀ.ਪੀ. ਵਿਚ ਤਾਇਨਾਤ ਗੁਰਬਾਣੀ ਕੌਰ ਹੁਣ ਤੱਕ ਰੋਇੰਗ ਖੇਡ ਅੰਦਰ ਸੂਬਾਈ ਤੇ ਰਾਸ਼ਟਰੀ ਪੱਧਰ 'ਤੇ ਕਾਫ਼ੀ ਨਾਮਣਾ ਖੱਟ ਚੁੱਕੀ ਹੈ | ਗੁਰਬਾਣੀ ਕੌਰ ਦੀ ਇਸ ਪ੍ਰਾਪਤੀ ਨੂੰ ਇਤਿਹਾਸਕ ਕਰਾਰ ਦਿੰਦਿਆਂ ਪਿੰਡ ਦੇ ਸਰਪੰਚ ਜਸਵੀਰ ਸਿੰਘ ਨੇ ਕਿਹਾ ਕਿ ਗੁਰਬਾਣੀ ਕੌਰ ਨੇ ਪਿੰਡ ਨੂੰ ਵੱਡਾ ਮਾਣ ਦਿਵਾਇਆ ਹੈ | ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤ ਜਿਥੇ ਗੁਰਬਾਣੀ ਕੌਰ ਦਾ ਵਿਸ਼ੇਸ਼ ਸਨਮਾਨ ਕਰੇਗੀ ਉਥੇ ਪਿੰਡ ਦੇ ਪੜ੍ਹਾਈ ਤੇ ਖੇਡਾਂ ਦੇ ਖੇਤਰ ਵਿਚ ਨਾਮਣਾ ਖੱਟਣ ਵਾਲੇ ਬੱਚੇ-ਬੱਚੀਆਂ ਦੀ ਉਸ ਖੇਤਰ ਵਿਚ ਅੱਗੇ ਵਧਣ ਲਈ ਹਰ ਸੰਭਵ ਮਦਦ ਪ੍ਰਦਾਨ ਕਰੇਗੀ | ਸਰਪੰਚ ਜਸਵੀਰ ਸਿੰਘ, ਸਾਬਕਾ ਸਰਪੰਚ ਰਵਿੰਦਰ ਸਿੰਘ, ਡਾ: ਭਗਵੰਤ ਸਿੰਘ, ਕਰਨਲ ਜੋਰਾ ਸਿੰਘ, ਗਿਆਨੀ ਹਰਭਜਨ ਸਿੰਘ, ਦਵਿੰਦਰ ਸਿੰਘ ਧਾਲੀਵਾਲ ਆਦਿ ਸਮੇਤ ਹੋਰਨਾਂ ਪਿੰਡ ਵਾਸੀਆਂ ਨੇ ਗੁਰਬਾਣੀ ਕੌਰ ਤੇ ਉਸ ਦੇ ਪਿਤਾ, ਪਰਿਵਾਰਕ ਮੈਂਬਰਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸਨਮਤੀ ਵਿਮਲ ਜੈਨ ਸਕੂਲ ਜਗਰਾਉਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ
Ad Position 24