18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਧਾਰਮਿਕ ਮੁਕਾਬਲਿਆਂ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 20-10-2025
ਰਾਏਕੋਟ, 19 ਅਕਤੂਬਰ (ਸੁਸ਼ੀਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ 'ਚ ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਟਾਹਲੀਆਣਾ ਸਾਹਿਬ ਵਿਖੇ ਸੰਪੂਰਨ ਹੋਏ ਸ੍ਰੀ ਸਹਿਜ ਪਾਠ ਦੇ ਭੋਗ ਦੌਰਾਨ ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਰਾਏ ਦੇ ਵਿਦਿਆਰਥੀਆਂ ਵਲੋਂ ਸੇਵਾ ਲਹਿਰ ਵਿਚ ਪਾਏ ਗਏ ਯੋਗਦਾਨ ਬਦਲੇ ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਬੰਧ 'ਚ ਕਰਵਾਏ ਗਏ ਸਮਾਗਮ ਵਿਚ ਸਕੂਲ ਦੇ ਬੱਚਿਆਂ ਵਲੋਂ ਗੁਰਬਾਣੀ ਕੀਰਤਨ ਵੀ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸ੍ਰੀ ਗੁਰੂ ਨਾਨਕ ਮਲਟੀਵਰਸਿਟੀ ਵਲੋਂ ਕਰਵਾਏ ਗਏ ਗੁਰਮਤਿ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਸਕੂਲ ਵਿਦਿਆਰਥੀਆਂ ਨੂੰ ਅਜਿਹੇ ਧਾਰਮਿਕ ਮੁਕਾਬਲਿਆਂ ਵਿਚ ਵਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਾਈਸ ਪਿ੍ੰਸੀਪਲ ਮੈਡਮ ਗੁਰਜੀਤ ਕੌਰ, ਧਾਰਮਿਕ ਸਿੱਖਿਆ ਅਧਿਆਪਕ ਸ੍ਰੀਮਤੀ ਸੰਦੀਪ ਕੌਰ ਸਮੇਤ ਹੋਰ ਵੀ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਮੰਡੀ ਮੁੱਲਾਂਪੁਰ 'ਚ ਭਰਵਾਂ ਸਵਾਗਤ ਅਗਲੀ ਖ਼ਬਰ ਈਸਟਵੁੱਡ ਸਕੂਲ ਮੰਡੀ ਮੁੱਲਾਂਪੁਰ ਦੇ ਵਿਦਿਆਰਥੀ ਵੱਖ-ਵੱਖ ਮੁਕਾਬਲਿਆਂ 'ਚ ਅੱਵਲ
Ad Position 24