18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਮੰਡੀ ਮੁੱਲਾਂਪੁਰ 'ਚ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 20-10-2025
ਮੁੱਲਾਂਪੁਰ-ਦਾਖਾ, 19 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਾਨਕਸਰ ਕਲੇਰਾਂ ਗੁਰਦੁਆਰਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਲਈ ਆਰੰਭ ਵਿਸ਼ਾਲ ਨਗਰ ਕੀਰਤਨ ਦਾ ਮੰਡੀ ਮੁੱਲਾਂਪੁਰ ਪਹੁੰਚਣ 'ਤੇ ਕੌਂਸਲਰ ਬਲਵਿੰਦਰ ਸਿੰਘ ਬੱਸਣ ਦੀ ਅਗਵਾਈ ਹੇਠ ਸੰਗਤ ਵਲੋਂ ਨਿੱਘਾ ਸਵਾਗਤ ਹੋਇਆ | ਨਾਨਕਸਰ ਸੰਪਰਦਾਇ ਕਲੇਰਾਂ ਦੇ ਸੰਤ ਬਾਬਾ ਗੁਰਜੀਤ ਸਿੰਘ, ਸੰਤ ਬਾਬਾ ਲੱਖਾ ਸਿੰਘ, ਸੰਤ ਬਾਬਾ ਘਾਲਾ ਸਿੰਘ ਦੇ ਪ੍ਰਬੰਧਾਂ ਹੇਠ ਵਿਸ਼ਾਲ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਸੰਤ ਬਾਬਾ ਜਸਵਿੰਦਰ ਸਿੰਘ ਠਾਠ ਖੰਜਰਵਾਲ ਵਲੋਂ ਸੰਗਤ ਨੂੰ ਸੰਦੇਸ਼ ਦਿੱਤਾ ਕਿ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਹੋਣ ਵਾਲੇ ਧਾਰਮਿਕ ਸਮਾਗਮਾਂ 'ਚ ਹਰ ਇਕ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਹੋਵੇ ਤਾਂ ਹੀ ਅਸੀਂ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੇ ਸਮਰੱਥ ਹੋਵਾਂਗੇ | ਨਗਰ ਕੀਰਤਨ ਅੱਗੇ ਜੰਗਜੂ ਗੱਤਕੇ ਦੇ ਕਰਤੱਵ ਗੁਰੂ ਸਾਹਿਬ ਦੀ ਸ਼ੋਭਾ ਨੂੰ ਵਧਾ ਰਹੇ ਸਨ | ਨਗਰ ਕੀਰਤਨ ਦੇ ਸਤਿਕਾਰ ਵਿਚ ਦਾਖਾ, ਬੱਦੋਵਾਲ ਨੈਸ਼ਨਲ ਹਾਈਵੇ 'ਤੇ ਸੰਗਤ ਵਲੋਂ ਸਵਾਗਤੀ ਗੇਟ ਉਸਾਰੇ ਗਏ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਭੂੰਦੜੀ ਵਿਖੇ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਅਗਲੀ ਖ਼ਬਰ ਧਾਰਮਿਕ ਮੁਕਾਬਲਿਆਂ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ
Ad Position 24