18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸਰਕਾਰੀ ਸਕੂਲ ਭੂੰਦੜੀ ਵਿਖੇ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 20-10-2025
ਭੂੰਦੜੀ, 19 ਅਕਤੂਬਰ (ਕੁਲਦੀਪ ਸਿੰਘ ਮਾਨ)-ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਦੜੀ ਵਿਖੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਸੰਬੰਧੀ ਨਤੀਜਿਆਂ ਬਾਰੇ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਸੁਖਦੇਵ ਸਿੰਘ ਮਾਨ ਦੀ ਅਗਵਾਈ ਹੇਠ ਸਕੂਲ ਦੇ ਸਮੂਹ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਬੱਚਿਆਂ ਦੀ ਸਤੰਬਰ ਤੱਕ ਦੀ ਪੜ੍ਹਾਈ ਤੇ ਸਮੁੱਚੀ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ | ਮਾਪਿਆਂ ਨੂੰ ਬੱਚਿਆਂ ਦੀ ਪ੍ਰਗਤੀ ਰਿਪੋਰਟ ਦਿਖਾਈ ਗਈ | ਸਿੱਖਿਆ ਵਿਭਾਗ ਵਲੋਂ ਮਿਲੀਆਂ ਹਦਾਇਤਾਂ ਮੁਤਾਬਕ ਸਕੂਲ ਪਹੁੰਚਦੇ ਹੀ ਹਰੇਕ ਮਾਪੇ ਦਾ ਬਲੱਡ ਪ੍ਰੈਸ਼ਰ ਚੈੱਕ ਕੀਤਾ ਗਿਆ, ਜਿਸ ਨਾਲ ਸਿਹਤ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਲਾਇਬ੍ਰੇਰੀ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ | ਸਕੂਲ ਦੇ ਅਧਿਆਪਕਾਂ ਵਲੋਂ ਵੱਖ-ਵੱਖ ਸਿੱਖਿਅਕ ਤੇ ਸੱਭਿਆਚਾਰਕ ਪ੍ਰਦਰਸ਼ਨ ਵੀ ਪੇਸ਼ ਕੀਤੇ ਗਏ | ਇਸ ਮੌਕੇ ਸੁਖਬੀਰ ਸਿੰਘ, ਜਸਪਾਲ ਸਿੰਘ, ਜਸਵੰਤ ਸਿੰਘ ਭਾਰਤੀ, ਕਮਿੱਕਰ ਸਿੰਘ, ਕਮਲਦੀਪ ਸਿੰਘ, ਦੀਪਕ ਕੁਮਾਰ, ਮਨਜਿੰਦਰ ਸਿੰਘ, ਕੈਂਪਸ ਮੈਨੇਜਰ ਕੁਲਵਿੰਦਰ ਸਿੰਘ, ਸ੍ਰੀਮਤੀ ਡਿੰਪਲ ਅਰੋੜਾ, ਪਰਮਜੀਤ ਕੌਰ, ਰਮਨਦੀਪ ਕੌਰ, ਅਮਨਦੀਪ ਕੌਰ, ਕਿਰਨ, ਸ਼ੈਰੀ ਗਰਗ, ਸੁਖਮਿੰਦਰ ਕੌਰ ਆਦਿ ਅਧਿਆਪਕਾਂ ਨੇ ਸਮੂਹ ਪ੍ਰਬੰਧ ਸੰਭਾਲਿਆ ਤੇ ਪ੍ਰੋਗਰਾਮ ਨੂੰ ਸਫ਼ਲ ਬਣਾਇਆ |
Ad Position 22
No active advertisement
ਪਿਛਲੀ ਖ਼ਬਰ ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਮੰਡੀ ਮੁੱਲਾਂਪੁਰ 'ਚ ਭਰਵਾਂ ਸਵਾਗਤ
Ad Position 24