ਭੂੰਦੜੀ, 19 ਅਕਤੂਬਰ (ਕੁਲਦੀਪ ਸਿੰਘ ਮਾਨ)-ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ | ਇਸ ਸਮਾਰੋਹ ਦੀ ਅਗਵਾਈ ਸਕੂਲ ਦੀ ਪਿ੍ੰਸੀਪਲ ਮੈਡਮ ਜਸਵੰਤ ਕੌਰ ਢੱਟ ਨੇ ਕੀਤੀ | ਇਸ ਮੌਕੇ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਇਤਿਹਾਸਕ ਪੱਖਾਂ ਨਾਲ ਜਾਣੂ ਕਰਵਾਇਆ ਗਿਆ | ਬੱਚਿਆਂ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਤੇ ਉਨ੍ਹਾਂ ਵਲੋਂ ਦਿੱਤੇ ਆਦਰਸ਼ਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਸਕੂਲ ਵਿਚ ਵਿਦਿਆਰਥੀਆਂ ਵਲੋਂ ਰੰਗੋਲੀ ਬਣਾਉਣ, ਦੀਵੇ ਤੇ ਮੋਮਬੱਤੀਆਂ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਆਪਣੀਆਂ ਜਮਾਤਾਂ ਦੇ ਕਮਰੇ ਅਤੇ ਬੋਰਡ ਬਹੁਤ ਸੁੰਦਰ ਤਰੀਕੇ ਨਾਲ ਸਜਾਏ | ਛੋਟੇ ਬੱਚਿਆਂ ਨੇ ਡਰਾਇੰਗ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ | ਸਕੂਲ ਪ੍ਰਬੰਧਕ ਕਮੇਟੀ ਵਲੋਂ ਅਧਿਆਪਕਾਂ ਨੂੰ ਦੀਵਾਲੀ ਦੇ ਮੌਕੇ 'ਤੇ ਤੋਹਫ਼ੇ ਅਤੇ ਵਧਾਈਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਸਕੂਲ ਦੇ ਚੇਅਰਮੈਨ ਪ੍ਰਗਟ ਸਿੰਘ ਸੰਘਾ, ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਅਤੇ ਪਿ੍ੰਸੀਪਲ ਸ਼੍ਰੀਮਤੀ ਜਸਵੰਤ ਕੌਰ ਢੱਟ ਨੇ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਨੂੰ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ |