10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਮੁੱਲਾਂਪੁਰ 'ਚ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਨਗਰ ਕੀਰਤਨ

Ad Position 21
No active advertisement
ਅਜੀਤ ਡੈਸਕ 01-11-2025
ਮੁੱਲਾਂਪੁਰ-ਦਾਖਾ, 31 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਹਾੜੇ ਤੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਪਿੰਡ-ਪਿੰਡ, ਕਸਬਿਆਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਧਾਰਮਿਕ ਸਮਾਗਮ ਕਰਵਾਏ ਜਾਣ, ਇਹ ਪ੍ਰਗਟਾਵਾ ਬਾਬਾ ਬੁੱਢਾ ਜੀ ਗੁਰਮਤਿ ਪ੍ਰਚਾਰ ਗ੍ਰੰਥੀ ਸਭਾ ਦੇ ਪ੍ਰਧਾਨ ਗੁਰਮੇਲ ਸਿੰਘ ਹਿੱਸੋਵਾਲ ਵਲੋਂ ਕੀਤਾ | ਉਨ੍ਹਾਂ ਕਿਹਾ ਕਿ ਨੌਵੇਂ ਪਾਤਿਸ਼ਾਹ ਵਲੋਂ ਦਿੱਤੀ ਸ਼ਹਾਦਤ ਤੇ ਗੁਰੂ ਸਾਹਿਬਾਨ, ਹੋਰ ਸ਼ਹੀਦਾਂ ਦੇ ਜੀਵਨ ਨੂੰ ਨਵੀਂ ਪੀੜ੍ਹੀ ਤੱਕ ਅਜਿਹੇ ਮੌਕੇ ਸੈਮੀਨਾਰ ਬੇਹੱਦ ਲਾਜ਼ਮੀ ਹਨ | ਉਨ੍ਹਾਂ ਕਿਹਾ ਕਿ ਕਿਸੇ ਵੀ ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸਾਨੂੰ ਗੁਰੂ ਸਾਹਿਬ ਦੇ ਜੀਵਨ 'ਤੇ ਹੋਣ ਵਾਲੇ ਸੈਮੀਨਾਰ ਵਿਚ ਬੁਲਾਵਾ ਭੇਜੇ ਤਾਂ ਉਹ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਗੁਰੂ ਸਾਹਿਬ ਦੀ ਸ਼ਹਾਦਤ ਬਾਰੇ ਚਾਨਣਾ ਪਾਵੇਗਾ | ਜ਼ਿਕਰਯੋਗ ਹੈ ਕਿ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਮੰਡੀ ਮੁੱਲਾਂਪੁਰ ਦੀ ਰਾਏਕੋਟ ਰੋਡ 'ਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ, ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ, ਇਲਾਕੇ ਭਰ 'ਚ ਹੋਰ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਨਗਰ ਕੀਰਤਨ ਸਜਾਏ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਖਾਟੂ ਸ਼ਿਆਮ ਜੀ ਦਾ ਸੰਕੀਰਤਨ ਅੱਜ ਅਗਲੀ ਖ਼ਬਰ ਭਾਕਿਯੂ ਪੰਜਾਬ ਵਲੋਂ ਜਗਰਾਉਂ-ਨਕੋਦਰ ਮਾਰਗ ਨਾ ਬਣਨ ਦੀ ਸੂਰਤ 'ਚ 20 ਨੂੰ ਚੱਕਾ ਜਾਮ ਦਾ ਫ਼ੈਸਲਾ
Ad Position 24