10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸ਼੍ਰੋਮਣੀ ਅਕਾਲੀ ਦਲ ਹਲਕਾ ਜਗਰਾਉਂ ਵਲੋਂ 225 ਕੁਇੰਟਲ ਕਣਕ ਦੇ ਬੀਜ ਦਾ ਟਰੱਕ ਹੜ੍ਹ ਪੀੜਤਾਂ ਲਈ ਰਵਾਨਾ

Ad Position 21
No active advertisement
ਅਜੀਤ ਡੈਸਕ 01-11-2025
ਜਗਰਾਉਂ, 31 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪਿਛਲੇ ਸਮੇਂ ਦੌਰਾਨ ਸੂਬੇ ਅੰਦਰ ਆਏ ਹੜ੍ਹਾਂ ਕਾਰਨ ਜਿੱਥੇ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਉੱਥੇ ਲੋਕਾਂ ਦੇ ਘਰ ਅਤੇ ਜ਼ਮੀਨਾਂ ਵੀ ਪਾਣੀ ਦੇ ਤੇਜ ਵਹਾਅ ਵਿਚ ਰੁੜ੍ਹ ਗਈਆਂ ਜਿੰਨ੍ਹਾਂ ਦੀ ਸਹਾਇਤਾ ਲਈ ਸ਼੍ਰੋਮਣੀ ਅਕਾਲੀ ਦਲ ਨੇ ਮੋਹਰੀ ਰੋਲ ਅਦਾ ਕੀਤਾ ਹੈ ਅਤੇ ਹੁਣ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਜੁਟਿਆ ਹੋਇਆ ਹੈ | ਇਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਜਿੱਥੇ ਹੜ੍ਹਾਂ ਕਾਰਨ ਪ੍ਰਭਾਵਿਤ ਥਾਵਾਂ 'ਤੇ ਜਾ ਕੇ ਲੋਕਾਂ ਨੂੰ ਵਿੱਤੀ ਸਹਾਇਤਾ ਦਿੱਤੀ ਉੱਥੇ ਹੀ ਡੀਜ਼ਲ ਤੋਂ ਇਲਾਵਾ ਹੋਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਤਹਿਤ ਅੱਜ ਹਲਕਾ ਜਗਰਾਉਂ ਤੋਂ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਵਲੋਂ ਸਥਾਨਕ ਆਗੂਆਂ ਤੇ ਵਰਕਰਾਂ ਦੀ ਮਦਦ ਨਾਲ 225 ਕੁਇੰਟਲ ਕਣਕ ਦੇ ਬੀਜ ਦਾ ਟਰੱਕ ਰਵਾਨਾ ਕੀਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਕਲੇਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਇਕ ਖੇਤਰੀ ਪਾਰਟੀ ਹੈ ਜੋ ਕਿ ਆਪਣੇ ਸੂਬੇ ਦੇ ਲੋਕਾਂ ਦਾ ਦਰਦ ਸਮਝਦੀ ਹੈ ਅਤੇ ਹਰ ਵਖ਼ਤ ਪੰਜਾਬ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਉਠਾਉਂਦੀ ਹੈ ਤੇ ਹੱਲ ਕਰਵਾਉਂਦੀ ਹੈ | ਉਕਤ ਆਗੂਆਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਸੀ ਕਿ ਭਵਿੱਖ ਵਿਚ ਜੋ ਹੜ੍ਹ ਪ੍ਰਭਾਵਿਤ ਕਿਸਾਨ ਹਨ ਉਨ੍ਹਾਂ ਨੂੰ ਬਿਜਾਈ ਲਈ ਕਣਕ ਦਾ ਬੀਜ, ਹਰਾ ਚਾਰਾ ਅਤੇ ਹੋਰ ਲੋੜੀਂਦੇ ਸਮਾਨ ਵੀ ਭੇਜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਲੋਂ 500 ਟਰੱਕ ਹਰੇ ਚਾਰੇ ਦੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਵੰਡੇ ਗਏ ਹਨ | ਹੁਣ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਬੀਜ ਦੀ ਜ਼ਰੂਰਤ ਹੈ ਅਤੇ ਜਿਹੜੇ ਕਿਸਾਨਾਂ ਦੀ ਪਹਿਲਾਂ ਝੋਨੇ ਦੀ ਫ਼ਸਲ ਤਬਾਹ ਹੋ ਚੁੱਕੀ ਹੈ ਉਨ੍ਹਾਂ ਨੂੰ ਫ਼ਸਲ ਦੀ ਬਿਜਾਈ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਬੀਜ ਮੁਹੱਈਆ ਕਰਵਾਏ ਜਾ ਰਹੇ ਹਨ | ਜ਼ਿਕਰਯੋਗ ਹੈ ਕਿ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਪਹਿਲੇ ਦਿਨ ਤੋਂ ਹੀ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਆਪ ਮੂਹਰੇ ਹੋ ਕੇ ਸਾਰੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਅਤੇ ਵਰਕਰਾਂ ਵਿਚ 'ਚ ਇਸ ਸਬੰਧੀ ਭਾਰੀ ਉਤਸ਼ਾਹ ਬਣਿਆ ਹੋਇਆ ਹੈ | ਇਸ ਮੌਕੇ ਸਰਕਲ ਪ੍ਰਧਾਨ ਸ਼ਿਵਰਾਜ ਸਿੰਘ, ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਸਰਕਲ ਪ੍ਰਧਾਨ ਸਰਪ੍ਰੀਤ ਸਿੰਘ ਕਾਉਂਕੇ, ਸਰਕਲ ਪ੍ਰਧਾਨ ਤੇਜਿੰਦਰਪਾਲ ਸਿੰਘ ਕੰਨੀਆਂ, ਸਰਕਲ ਪ੍ਰਧਾਨ ਮਨਦੀਪ ਸਿੰਘ ਬਿੱਟੂ ਗਾਲਿਬ, ਸਰਕਲ ਪ੍ਰਧਾਨ ਰਣਧੀਰ ਸਿੰਘ ਚਕਰ, ਆਈ.ਟੀ. ਵਿੰਗ ਹਲਕਾ ਇੰਚਾਰਜ ਸੁਖਦੇਵ ਸਿੰਘ ਜੱਗਾ ਸੇਖੋਂ, ਐੱਸ.ਸੀ. ਵਿੰਗ ਹਲਕਾ ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਸਰਪੰਚ ਜਸਵੀਰ ਸਿੰਘ ਦੇਹੜਕਾ, ਜੋਤੀ ਮੱਲ੍ਹਾ, ਪਿ੍ਤਪਾਲ ਸਿੰਘ ਮੱਲ੍ਹਾ, ਸ਼ਮਸ਼ੇਰ ਸਿੰਘ ਮਲਕ, ਪਰਮਿੰਦਰ ਮਾਣੂੰਕੇ, ਸੁੱਖਾ ਮਾਣੂੰਕੇ, ਸਾਬਕਾ ਸਰਪੰਚ ਕੁਲਵੰਤ ਸਿੰਘ ਰਾਮਗੜ੍ਹ ਭੁੱਲਰ, ਜਸਵੀਰ ਸਿੰਘ ਜਗਰਾਉਂ, ਮਨਦੀਪ ਸਿੰਘ ਸਿੱਧਵਾਂ ਕਲਾਂ, ਜਗਤਾਰ ਸਿੰਘ ਕੋਠੇ ਅੱਠ ਚੱਕ, ਭਵਨਦੀਪ ਸਿੰਘ ਡੱਲਾ, ਗੁਰਮੀਤ ਸਿੰਘ ਦੇਹੜਕਾ, ਲਛਮਣ ਸਿੰਘ ਦੇਹੜਕਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਅਗਲੀ ਖ਼ਬਰ ਸ੍ਰੀ ਖਾਟੂ ਸ਼ਿਆਮ ਜੀ ਦਾ ਸੰਕੀਰਤਨ ਅੱਜ
Ad Position 24