10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਨਾਨਕਸਰ ਸੰਪਰਦਾਇ ਸਿੱਖਾਂ ਦੀਆਂ ਸੰਪਰਦਾਵਾਂ ਵਿਚੋਂ ਸਿਰਮੌਰ ਸੰਪਰਦਾ-ਜਥੇਦਾਰ ਗਿਆਨੀ ਗੜਗੱਜ

Ad Position 21
No active advertisement
ਅਜੀਤ ਡੈਸਕ 01-11-2025
ਜਗਰਾਉਂ, 31 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਗੁਲਾਬੀ ਬਾਗ ਦਿੱਲੀ ਵਿਖੇ ਚੱਲ ਰਹੇ ਧਾਰਮਿਕ ਸਮਾਗਮ ਸਮਾਪਤ ਹੋਏ | ਇੰਨ੍ਹਾਂ ਸਮਾਗਮਾਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 113 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ | ਇਸ ਤੋਂ ਇਲਾਵਾ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਪ੍ਰਕਾਸ਼ ਕਰਵਾਏ ਤੁਕ ਤੁਕ ਵਾਲੇ ਸ੍ਰੀ ਸੰਪਟ ਅਖੰਡ ਪਾਠਾਂ ਦੇ ਭੋਗ ਪਾਏ ਗਏ | ਇਸ ਉਪਰੰਤ ਨਗਰ ਕੀਰਤਨ ਸਜਾਇਆ ਗਿਆ | ਇਹ ਸਮਾਗਮ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਪ੍ਰੇਰਣਾ ਅਤੇ ਬਾਬਾ ਗੁਰਚਰਨ ਸਿੰਘ ਗੁਲਾਬੀ ਬਾਗ ਵਾਲਿਆਂ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਹਨ | ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆਂ ਦੀ ਅਗਵਾਈ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ | ਨਗਰ ਕੀਰਤਨ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ 'ਤੇ ਪਹੁੰਚੇ ਹੋਏ ਸਨ | ਇਹ ਨਗਰ ਕੀਰਤਨ ਵੱਖ-ਵੱਖ ਮਾਰਗਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਹੀ ਸਮਾਪਤ ਹੋਇਆ | ਇਸ ਸਮਾਗਮ ਵਿਚ ਪੰਜ ਦਿਨ ਕੀਰਤਨ ਦਰਬਾਰ ਅਤੇ ਕਵੀਸ਼ਰੀ ਦਰਬਾਰ ਸਜਾਏ ਗਏ | ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਹੋਰਾਂ ਨੇ ਕਿਹਾ ਨਾਨਕਸਰ ਸੰਪਰਦਾਇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹਾਜ਼ਰ ਨਾਜ਼ਰ ਗੁਰੂ ਮੰਨਦੀ ਹੀ ਨਹੀਂ ਬਲਕਿ ਇਸ ਦਾ ਦੇਸ਼-ਵਿਦੇਸ਼ ਵਿਚ ਪ੍ਰਚਾਰ ਵੀ ਕਰਦੀ ਹੈ | ਉਨ੍ਹਾਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਲਈ ਵੀ ਆਖਿਆ | ਇਸ ਮੌਕੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਕਿਸੇ ਇਕ ਫਿਰਕੇ ਲਈ ਜਾਂ ਫਿਰ ਇਕ ਫਿਰਕੇ ਵਿਰੁੱਧ ਨਹੀਂ ਸੀ ਬਲਕਿ ਇਹ ਜ਼ੁਲਮ ਦੇ ਵਿਰੁੱਧ ਸੀ | ਉਨ੍ਹਾਂ ਕਿਹਾ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਿਸ ਤਰ੍ਹਾਂ ਸੇਵਾ ਕਰਨੀ ਹੈ, ਉਸ ਦੀ ਜਾਚ ਸਿਖਾਈ ਹੈ | ਉਨ੍ਹਾਂ ਕਿਹਾ ਕਿ ਨਾਨਕਸਰ ਸੰਪਰਦਾਇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਹਰ ਹੁਕਮ ਨੂੰ ਇਲਾਹੀ ਸਮਝਦੀ ਅਤੇ ਮੰਨਦੀ ਹੈ | ਇਸ ਸਮਾਗਮ ਵਿਚ ਭਾਈ ਚਮਨਜੀਤ ਸਿੰਘ ਲਾਲ ਜੀ, ਭਾਈ ਰੰਗੀਲਾ ਸਿੰਘ, ਭਾਈ ਵਾਹਿਗੁਰੂ ਸਿੰਘ, ਭਾਈ ਸਤਿਨਾਮ ਸਿੰਘ, ਭਾਈ ਜਗਵਿੰਦਰ ਸਿੰਘ ਜਗਾਧਰੀ ਵਾਲੇ, ਭਾਈ ਜਸਕਰਨ ਸਿੰਘ ਪਟਿਆਲੇ ਵਾਲੇ, ਭਾਈ ਗੁਰਬਚਨ ਸਿੰਘ ਲਾਲੀ, ਭਾਈ ਦੀਪਕ ਸਿੰਘ, ਭਾਈ ਸੁਭਾਗ ਸਿੰਘ, ਭਾਈ ਯੋਗਪ੍ਰਕਾਸ਼ ਸਿੰਘ, ਭਾਈ ਅਜਮੇਰ ਸਿੰਘ ਕਾਲਸਾਂ, ਭਾਈ ਦੇਸਰਾਜ ਆਦਿ ਕੀਰਤਨੀ, ਕਵੀਸ਼ਰੀ ਅਤੇ ਢਾਡੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਅਤੇ ਵਾਰਾਂ ਦਾ ਗਾਇਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮਾਗਮ ਵਿਚ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਸੰਤ ਰਮਨਜੀਤ ਸਿੰਘ, ਸੰਤ ਬਾਬਾ ਜੋਰਾ ਸਿੰਘ ਬੱਧਨੀ ਵਾਲਿਆਂ ਨੇ ਵੀ ਆਪਣੇ ਵਿਚਾਰ ਰੱਖੇ | ਇਸ ਮੌਕੇ ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ., ਜਸਪ੍ਰੀਤ ਸਿੰਘ ਕਰਮਲ, ਪਰਮਜੀਤ ਸਿੰਘ ਰਾਣਾ, ਗੁਰਮੀਤ ਸਿੰਘ ਸ਼ੰਟੀ ਆਦਿ ਨੇ ਵੀ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆ ਵਲੋਂ ਸਿੱਖੀ ਦੇ ਪ੍ਰਚਾਰ ਤੇ ਪਾਸਾਰ ਲਈ ਪਾਏ ਜਾ ਰਹੇ ਯੋਗਦਾਨ ਦੀ ਪ੍ਰਸੰਸਾ ਕੀਤੀ | ਸਟੇਜ਼ ਦੀ ਸੇਵਾ ਭਾਈ ਸਤਿਨਾਮ ਸਿੰਘ ਵਲੋਂ ਨਿਭਾਈ ਗਈ | ਇਸ ਮੌਕੇ ਮਨਪ੍ਰੀਤ ਸਿੰਘ, ਕੰਵਲਜੀਤ ਸਿੰਘ, ਕਰਨ ਸਿੰਘ, ਹਰਪ੍ਰੀਤ ਸਿੰਘ, ਮੇਜਰ ਸਿੰਘ ਮਾਲੀ, ਰਮਨਜੀਤ ਸਿੰਘ ਕਾਉਂਕੇ, ਬੂਟਾ ਸਿੰਘ, ਭਜਨ ਸਿੰਘ, ਗੁਰਜੋਤ ਸਿੰਘ, ਗਗਨ ਨੋਇਡਾ, ਨਿਤਿਨ ਕੁਮਾਰ, ਹਰਪ੍ਰੀਤ ਕੌਰ, ਸਿਵਨੀਤ ਕੌਰ, ਸਤਵੰਤ ਸਿੰਘ, ਅਮਰ ਸਿੰਘ, ਰਾਣਾ ਸਿੰਘ, ਜਸਪਾਲ ਸਿੰਘ, ਗੇਜਾ ਸਿੰਘ, ਜਸਵਿੰਦਰ ਸਿੰਘ ਬਿੰਦੀ, ਬਿੰਦਰ ਸਿੰਘ, ਜੱਸਾ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕਾ ਬੀਬੀ ਮਾਣੂੰਕੇ ਨੇ ਹਸਪਤਾਲ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
Ad Position 24