10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਿ੍ੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ-ਦਿਉਲ, ਅਮਨਾ ਸਵੱਦੀ, ਨੰਨੂੰ ਗਿੱਲ

Ad Position 21
No active advertisement
ਅਜੀਤ ਡੈਸਕ 01-11-2025
ਚੌਂਕੀਮਾਨ, 31 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਤਰਨ ਤਾਰਨ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਿ੍ੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ 2027 ਦੀਆਂ ਵਿਧਾਨ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਸੂਬੇ ਦੀ ਵਾਂਗਡੋਰ ਸੌਂਪਣ ਦਾ ਮੁੱਢ ਬੰਨ੍ਹਣਗੇ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਕੋਰ ਕਮੇਟੀ ਮੈਂਬਰ ਜਸਕਰਨ ਸਿੰਘ ਦਿਉਲ, ਯੂਥ ਆਗੂ ਅਮਨਦੀਪ ਸਿੰਘ ਅਮਨਾ ਸਵੱਦੀ ਤੇ ਯੂਥ ਆਗੂ ਤਰਨਜੋਤ ਸਿੰਘ ਨੰਨੂੰ ਗਿੱਲ ਕੈਨੇਡਾ (ਸਵੱਦੀ ਕਲਾਂ) ਨੇ ਕੀਤਾ ਤੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੇ ਜਾ ਰਹੇ ਚੋਣ ਜਲਸੇ ਰੈਲੀਆਂ ਦਾ ਰੂਪ ਧਾਰਨ ਕਰ ਰਹੇ ਹਨ ਤੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਜਿਤਾਉਣ ਲਈ ਉਤਾਵਲੇ ਹੋਏ ਪਏ ਹਨ | ਉਕਤ ਆਗੂਆਂ ਨੇ ਕਿਹਾ ਕਿ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ ਤੇ ਲੋਕਾਂ ਦਾ ਵਿਸ਼ਵਾਸ ਗਵਾ ਚੁੱਕੀ ਹੈ ਤੇ ਦੂਜੇ ਪਾਸੇ ਲੋਕ ਕਾਂਗਰਸ, ਭਾਜਪਾ ਸਮੇਤ ਕਿਸੇ ਪਾਰਟੀ ਨੂੰ ਵੋਟ ਨਹੀਂ ਪਾਉਣਗੇ ਤੇ ਲੋਕ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਹੱਕ ਵਿਚ ਵੋਟ ਪਾਉਣਗੇ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਮੌਕੇ ਸਰਕਾਰ ਨੂੰ ਪੰਜਾਬੀ ਭਾਸ਼ਾ ਭੁੱਲੀ ਕਿਉਂ! ਅਗਲੀ ਖ਼ਬਰ ਜਤਿੰਦਰਾ ਗਰੀਨਫੀਲਡ ਸਕੂਲ ਵਿਖੇ ਗਣਿਤ ਮੇਲਾ ਕਰਵਾਇਆ
Ad Position 24