10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸ਼ਹੀਦੀ ਸ਼ਤਾਬਦੀ ਮੌਕੇ ਸਰਕਾਰ ਨੂੰ ਪੰਜਾਬੀ ਭਾਸ਼ਾ ਭੁੱਲੀ ਕਿਉਂ!

Ad Position 21
No active advertisement
ਅਜੀਤ ਡੈਸਕ 01-11-2025
ਮੁੱਲਾਂਪੁਰ-ਦਾਖਾ, 31 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਪ੍ਰਤੀ ਨਾਨਕ ਨਾਮ ਲੇਵਾ ਸੰਗਤ ਵਿਚ ਭਾਰੀ ਉਤਸ਼ਾਹ ਹੈ, ਅਸਾਮ ਦੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਨਗਰ ਕੀਰਤਨ ਮਿਸਾਲ ਬਣਿਆ ਹੋਇਆ, ਪਰ ਪੰਜਾਬ ਸਰਕਾਰ ਸ਼ਹੀਦੀ ਸ਼ਤਾਬਦੀ ਮੌਕੇ ਵੀ ਪੰਜਾਬੀ ਭਾਸ਼ਾ ਨਾਲ ਵਿਤਕਰਾ ਕਰ ਰਹੀ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਲੇਖਕ ਅਮਰੀਕ ਸਿੰਘ ਤਲਵੰਡੀ ਵਲੋਂ ਰਾਜ ਭਰ ਦੀਆਂ ਯੂਨੀਵਰਸਿਟੀਆਂ ਨੂੰ ਸ਼ਹੀਦੀ ਸਮਾਗਮ ਸੰਬੰਧੀ ਅੰਗਰੇਜੀ ਭਾਸ਼ਾ 'ਚ ਜਾਰੀ ਪੱਤਰ ਬਾਅਦ ਕੀਤਾ | ਤਲਵੰਡੀ ਨੇ ਕਿਹਾ ਕਿ ਪੰਜਾਬ ਸਰਕਾਰ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਰਕਾਰੀ ਤੌਰ 'ਤੇ ਮਨਾਉਣ ਲਈ ਪੂਰੀ ਤਰ੍ਹ੍ਹਾਂ ਸੰਜੀਦਾ ਹੈ, ਬੜੇ ਸ਼ਲਾਘਾਯੋਗ ਪ੍ਰਬੰਧ ਹੋ ਰਹੇ ਹਨ, ਪਰ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਲੋਕ ਸੰਪਰਕ ਮੰਤਰੀ ਦੇ ਦਸਤਖ਼ਤਾਂ ਹੇਠ ਸਕੂਲਾਂ-ਕਾਲਜਾਂ ਦੇ ਪਿ੍ੰਸੀਪਲਾਂ ਨੂੰ ਜਾਰੀ ਪੱਤਰ ਅੰਗਰੇਜ਼ੀ 'ਚ ਹੋਣਾ ਪੰਜਾਬੀ ਨਾਲ ਸਿੱਧਾ ਵਿਤਕਰਾ ਹੈ | ਅਮਰੀਕ ਸਿੰਘ ਤਲਵੰਡੀ ਨੇ ਆਪਣਾ ਵਿਚਾਰ ਦਿੱਤਾ ਕਿ ਅਜਿਹੇ ਵੱਡੇ ਧਾਰਮਿਕ ਸਮਾਗਮਾਂ 'ਤੇ ਪੰਜਾਬ ਸਰਕਾਰ ਵਲੋਂ ਪੰਜਾਬੀ ਭਾਸ਼ਾ ਨੂੰ ਦਰਕਿਨਾਰ ਨਾ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਿ੍ੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ-ਦਿਉਲ...
Ad Position 24