10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਗੁਰੂ ਨਾਨਕ ਦੇਵ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 01-11-2025
ਜਗਰਾਉਂ, 31 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰੂ ਨਾਨਕ ਦੇਵ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਆਰੰਭੀਆਂ ਹੋਈਆਂ ਹਨ | ਸਮਾਗਮਾਂ ਦੇ ਮੁੱਖ ਪ੍ਰਬੰਧਕ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | 4 ਨਵੰਬਰ ਨੂੰ ਸ਼ਹਿਰ ਵਿਚ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਤੇ 5 ਨਵੰਬਰ ਨੂੰ ਮੁੱਖ ਸਮਾਗਮ ਹੋਣਗੇ | ਉਨ੍ਹਾਂ ਦੱਸਿਆ ਕਿ 3 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਜਾਣਗੇ ਜਿਨ੍ਹਾਂ ਦੀ ਸਮਾਪਤੀ 5 ਨਵੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਹੋਵੇਗੀ | ਉਨ੍ਹਾਂ ਦੱਸਿਆ ਕਿ 3 ਨਵੰਬਰ ਨੂੰ ਰਾਤਰੀ ਦੇ ਦੀਵਾਨਾਂ ਵਿਚ ਸ੍ਰੀ ਦਰਬਾਰ ਸਾਹਿਬ ਦੀ ਹਜੂਰੀ ਰਾਗੀ ਸਿੰਘ ਵੀ ਹਾਜ਼ਰੀ ਭਰਨਗੇ | ਇਸ ਸੰਬੰਧੀ ਭਾਈ ਗਰੇਵਾਲ ਵਲੋਂ ਨੌਜਵਾਨਾਂ ਨੂੰ ਡਿਊਟੀਆਂ ਵੰਡ ਦਿੱਤੀਆਂ ਗਈਆਂ ਹਨ | ਇਸ ਮੌਕੇ ਠੇਕੇਦਾਰ ਹਰਵਿੰਦਰ ਸਿੰਘ ਚਾਵਲਾ, ਆੜ੍ਹਤੀ ਜਗਜੀਤ ਸਿੰਘ, ਚਰਨਜੀਤ ਸਿੰਘ ਚੀਨੂੰ, ਗੁਰਪ੍ਰੀਤ ਸਿੰਘ ਭਜਨਗੜ, ਜਨਪ੍ਰੀਤ ਸਿੰਘ, ਗੁਰਸ਼ਰਨ ਸਿੰਘ ਮਿਗਲਾਨੀ, ਗੁਰਦੀਪ ਸਿੰਘ ਦੂਆ, ਪ੍ਰਤਾਪ ਸਿੰਘ, ਤਰਨਪ੍ਰੀਤ ਸਿੰਘ ਖ਼ਾਲਸਾ, ਗੋਬਿੰਦ ਸਿੰਘ, ਸਿਮਰਨਪ੍ਰੀਤ ਸਿੰਘ ਕਾਕੂ ਕੋਹਲੀ, ਅਮਨਪ੍ਰੀਤ ਸਿੰਘ ਸੋਨੂੰ, ਰਣਜੋਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਤੇ ਸੀਵਰੇਜ ਯੂਨੀਅਨ ਨੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਮੌਕੇ ਸਰਕਾਰ ਨੂੰ ਪੰਜਾਬੀ ਭਾਸ਼ਾ ਭੁੱਲੀ ਕਿਉਂ!
Ad Position 24