10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਵੱਲਭਭਾਈ ਪਟੇਲ ਦੀ ਜੈਅੰਤੀ ਮੌਕੇ ਥਾਣਾ ਸੁਧਾਰ ਤੋਂ ਮੈਰਾਥਨ ਦੌੜ ਕਰਵਾਈ

Ad Position 21
No active advertisement
ਅਜੀਤ ਡੈਸਕ 01-11-2025
ਗੁਰੂਸਰ ਸੁਧਾਰ, 31 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਦੇਸ਼ ਦੇ ਪਹਿਲੇ ਉੱਪ ਪ੍ਰਧਾਨ ਮੰਤਰੀ ਰਹੇ ਤੇ ਭਾਰਤ ਦੇ ਲੋਹਪੁਰਸ਼ ਵਜੋਂ ਜਾਣੇ ਜਾਂਦੇ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜੈਅੰਤੀ ਮੌਕੇ ਅੱਜ ਥਾਣਾ ਸੁਧਾਰ ਤੋਂ ਮੈਰਾਥਨ ਦੌੜ ਕਰਵਾਈ ਗਈ | ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਲੋਂ 'ਯੂਨਿਟੀ ਫਾਰ ਰਨ' ਦੇ ਬੈਨਰ ਹੇਠ ਸ਼ੁਰੂ ਹੋਈ ਇਸ ਮੈਰਾਥਨ ਦੌੜ ਨੂੰ ਥਾਣਾ ਸੁਧਾਰ ਮੁਖੀ ਸਬ ਇੰਸਪੈਕਟਰ ਗੁਰਦੀਪ ਸਿੰਘ ਨੇ ਰਵਾਨਾ ਕੀਤਾ | ਇਸ ਤੋਂ ਪਹਿਲਾਂ ਦੌੜ 'ਚ ਹਿੱਸਾ ਲੈਣ ਵਾਲੇ ਨੌਜਵਾਨਾਂ ਤੇ ਕਾਲਜ ਵਿਦਿਆਰਥੀਆਂ ਨੂੰ ਥਾਣਾ ਮੁਖੀ ਗੁਰਦੀਪ ਸਿੰਘ ਨੇ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸਰਦਾਰ ਵੱਲਭਭਾਈ ਪਟੇਲ ਦੀ ਜੈਅੰਤੀ ਮੌਕੇ ਸਭਨਾਂ ਨੂੰ ਹਰ ਪ੍ਰਕਾਰ ਦੇ ਨਸ਼ੇ ਤਿਆਗਣ ਦਾ ਪ੍ਰਣ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਵੱਡੀ ਸ਼ਕਤੀ ਰੱਖਦੇ ਹਨ ਜੋ ਗ੍ਰਾਮ ਪੰਚਾਇਤਾਂ, ਖੇਡ ਕਲੱਬਾਂ, ਸਮਾਜ ਸੇਵੀ ਸੰਸਥਾਵਾਂ ਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ਿਆਂ ਦੀ ਜੜ੍ਹ ਨੂੰ ਖ਼ਤਮ ਕਰਨ ਸਮੇਤ ਹੋਰਨਾਂ ਕਾਰਜਾਂ ਵਿਚ ਵੀ ਆਪਣਾ ਅਹਿਮ ਯੋਗਦਾਨ ਪਾ ਸਕਦੇ ਹਨ | ਇਸ ਮੌਕੇ ਥਾਣਾ ਮੁਖੀ ਸਬ ਇੰਸਪੈਕਟਰ ਗੁਰਦੀਪ ਸਿੰਘ ਦੇ ਨਾਲ ਸਾਰੇ ਸਹਾਇਕ ਥਾਣੇਦਾਰ, ਮੁੱਖ ਮੁਨਸ਼ੀ, ਮਹਿਲਾ ਮੁਲਾਜ਼ਮਾਂ ਤੋਂ ਇਲਾਵਾ ਸਮਾਜ ਸੇਵੀ ਇੰਦਰਜੀਤ ਸਿੰਘ ਜੀਤੂ ਸੁਧਾਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਖ ਕੌਮ ਦੇ ਇਤਿਹਾਸ ਦਾ ਅੱਖਰ-ਅੱਖਰ ਸ਼ਹਾਦਤਾਂ ਨਾਲ ਲਿਖਿਆ-ਬਾਬਾ ਤੇਜਿੰਦਰ ਸਿੰਘ ਨਾਨਕਸਰ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਤੇ ਸੀਵਰੇਜ ਯੂਨੀਅਨ ਨੇ ਧਾਰਮਿਕ ਸਮਾਗਮ ਕਰਵਾਇਆ
Ad Position 24