09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਐੱਸ.ਜੀ.ਜੀ. ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਪੋਸਟਰ ਬਣਾਉਣ ਤੇ ਸਲੋਗਨ ਲਿਖਣ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 01-11-2025
ਰਾਏਕੋਟ, 31 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਪਿ੍ੰਸੀਪਲ ਡਾ: ਰਜਨੀ ਬਾਲਾ ਦੀ ਯੋਗ ਅਗਵਾਈ ਹੇਠ ਰੈੱਡ ਰਿਬਨ ਕਲੱਬ ਵਲੋਂ ਪੋਸਟਰ ਬਣਾਉਣ ਅਤੇ ਸਲੋਗਨ ਲਿਖਣ ਪ੍ਰਤੀਯੋਗਤਾ ਕਰਵਾਈ ਗਈ | ਜਿਸ ਵਿਚ ਵਿਦਿਆਰਥੀਆਂ ਨੇ ਪੋਸਟਰ ਤੇ ਸਲੋਗਨ ਦੁਆਰਾ ਏਡਜ਼ ਸਬੰਧੀ ਜਾਗਰੂਕ ਕੀਤਾ | ਇਸ ਸਮੇਂ ਡਾ: ਰਵਿੰਦਰ ਅਤੇ ਸ੍ਰੀਮਤੀ ਸ਼ਿਲਪਾ ਵਲੋਂ ਜੱਜ ਦੀ ਭੂਮਿਕਾ ਨਿਭਾਈ ਗਈ | ਪੋਸਟਰ ਬਣਾਉਣ ਵਿਚ ਅਮਨਜੋਤ ਕੌਰ ਬੀ.ਏ ਭਾਗ-ਪਹਿਲਾ ਨੇ ਪਹਿਲਾ ਸਥਾਨ, ਜਸਪ੍ਰੀਤ ਕੌਰ ਬੀ.ਏ ਭਾਗ-ਤੀਜਾ ਨੇ ਦੂਜਾ ਸਥਾਨ ਅਤੇ ਬਲਦੀਪ ਕੌਰ ਬੀ.ਏ ਭਾਗ-ਤੀਜਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਸਲੋਗਨ ਪ੍ਰਤੀਯੋਗਤਾ ਵਿਚ ਨਵਨੀਤ ਕੌਰ ਬੀ.ਕਾਮ ਭਾਗ-ਪਹਿਲਾ ਨੇ ਪਹਿਲਾ ਸਥਾਨ, ਨਵਜੋਤ ਕੌਰ ਬੀ.ਏ ਭਾਗ-ਪਹਿਲਾ ਨੇ ਦੂਜਾ ਸਥਾਨ ਅਤੇ ਸੁਖਵਿੰਦਰ ਕੌਰ ਬੀ.ਏ ਭਾਗ ਪਹਿਲਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਕੌੜਾ ਅਤੇ ਪਿ੍ੰਸੀਪਲ ਰਜਨੀ ਬਾਲਾ ਨੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਬਲਜਿੰਦਰ ਕੌਰ ਅਤੇ ਨਿਧੀ ਤੇ ਵਿਦਿਆਰਥੀਆਂ ਦੀ ਇਸ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪਰਮਜੀਤ ਕੌਰ ਪੁੜੈਣ ਨਮਿਤ ਅੰਤਿਮ ਅਰਦਾਸ 4 ਨੂੰ ਅਗਲੀ ਖ਼ਬਰ ਸੰਤੋਸ਼ ਰਾਣੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ <br/>
Ad Position 24