15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸ਼ਹੀਦੀ ਦਿਹਾੜੇ ਸੰਬੰਧੀ ਮੀਟਿੰਗ ਅੱਜ

Ad Position 21
No active advertisement
ਅਜੀਤ ਡੈਸਕ 02-11-2025
ਜੋਧਾਂ, 1 ਨਵੰਬਰ (ਗੁਰਵਿੰਦਰ ਸਿੰਘ ਹੈਪੀ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦਿਹਾੜੇ ਸਬੰਧੀ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ ਮਿਤੀ 2 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸਰਕਟ ਹਾਊਸ ਲੁਧਿਆਣਾ ਵਿਖੇ ਹੋ ਰਹੀ ਹੈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ, ਚੇਅਰਮੈਨ ਜਥੇਦਾਰ ਜਗਰੂਪ ਸਿੰਘ ਅਤੇ ਕੈਪਟਨ ਮਲਕੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਸਬੰਧੀ ਛਪਾਏ ਪੋਸਟਰਾਂ ਵਗ਼ੈਰਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਦਿੱਲੀ ਚਾਂਦਨੀ ਚੌਂਕ ਤੋਂ ਸੀਸ ਲਿਆਉਣ ਵਾਲੇ ਸ਼ਹੀਦ ਬਾਬਾ ਜੀਵਨ ਸਿੰਘ ਦੀ ਕੁਰਬਾਨੀ ਨੂੰ ਅਣਗੌਲਿਆ ਕੀਤਾ ਗਿਆ ਹੈ, ਜਿਸ ਕਾਰਨ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਜੀ.ਟੀ.ਬੀ.-ਆਈ.ਐੱਮ.ਟੀ. ਦਾਖਾ ਵਿਖੇ ਨਵੇਂ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਕਰਵਾਈ
Ad Position 24