ਜਗਰਾਉਂ, 1 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦਸਮੇਸ਼ ਨਗਰ ਕੱਚਾ ਮਲਕ ਰੋਡ ਜਗਰਾਉਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਦਮਦਮੀ ਟਕਸਾਲ ਦੇ ਗਿਆਨੀ ਰਣਜੀਤ ਸਿੰਘ ਮੱਦੋਕੇ ਵਲੋਂ ਅਰਦਾਸ ਕਰਕੇ ਨਗਰ ਕੀਰਤਨ ਦੀ ਆਰੰਭਤਾ ਕਰਵਾਈ ਗਈ | ਨਗਰ ਕੀਰਤਨ ਦੇ ਅੱਗੇ-ਅੱਗੇ ਗੱਤਕਾ ਪਾਰਟੀਆਂ, ਬੈਂਡ ਟੀਮਾਂ, ਸਕੂਲੀ ਵਿਦਿਆਰਥੀ ਚੱਲ ਰਹੇ ਸਨ ਅਤੇ ਸੇਵਾਦਾਰ ਰਸਤੇ ਨੂੰ ਸਾਫ਼ ਕਰ ਰਹੇ ਸਨ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂ ਹੋਇਆ ਅਤੇ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਹੀ ਸਮਾਪਤ ਹੋਇਆ | ਇਸ ਨਗਰ ਕੀਰਤਨ ਨੇ ਪੰਜਾਬੀ ਬਾਗ, ਗੁਰਦੁਆਰਾ ਬੁੰਗਾ ਸਾਹਿਬ ਦਮਦਮੀ ਟਕਸਾਲ ਸ਼ਕਤੀ ਨਗਰ, ਪੁਲ ਥੱਲੇ ਬੇਸਿਕ ਸਕੂਲ, ਗੁਰਦੁਆਰਾ ਮਾਤਾ ਸਾਹਿਬ ਕੌਰ ਹੀਰਾ ਬਾਗ ਅਤੇ ਦਸਮੇਸ਼ ਨਗਰ ਜੀ.ਟੀ. ਰੋਡ ਵਿਖੇ ਪੜਾਅ ਲਾਏ ਗਏ | ਇੰਨ੍ਹਾਂ ਪੜਾਵਾਂ 'ਚ ਡਾ: ਅਜੀਤਪਾਲ ਸਿੰਘ ਸਫ਼ਰੀ ਦੇ ਢਾਡੀ ਜਥੇ ਤੋਂ ਇਲਾਵਾ ਮਨਜਿੰਦਰ ਸਿੰਘ ਹਠੂਰ ਆਦਿ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਨਗਰ ਕੀਰਤਨ ਦੌਰਾਨ ਭਾਗ ਸਿੰਘ ਮੱਲ੍ਹਾ, ਪ੍ਰੋ: ਸੁਖਵਿੰਦਰ ਸਿੰਘ, ਬਿਕਰਮਜੀਤ ਸਿੰਘ ਥਿੰਦ, ਧਰਮਿੰਦਰ ਸਿੰਘ ਧਾਲੀਵਾਲ, ਡਾ: ਅਮਿਤ ਚੱਕਰਵਰਤੀ, ਡਾ: ਦਿਲਪ੍ਰੀਤ ਕੌਰ ਅਤੇ ਸਮਾਜ ਸੇਵੀ ਤੇ ਆਗੂਆਂ ਵਲੋਂ ਗੁਰੂ ਸਾਹਿਬ ਜੀ ਨੂੰ ਸੁੰਦਰ ਰੁਮਾਲੇ, ਪੰਜ ਪਿਆਰੇ ਸਾਹਿਬਾਨ ਅਤੇ ਪੰਜ ਨਿਸ਼ਾਨਚੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਕਤੀ ਨਗਰ, ਬੇਸਿਕ ਸਕੂਲ, ਤਹਿਸੀਲ ਰੋਡ, ਹੀਰਾ ਬਾਗ ਗਲੀ ਨੰਬਰ 7, ਸੂਆ ਰੋਡ ਤੋਂ ਤਹਿਸੀਲ ਰੋਡ, ਬੱਸ ਸਟੈਂਡ ਤੋਂ ਹੁੰਦਾ ਹੋਇਆ ਦਸਮੇਸ਼ ਨਗਰ ਵਿਖੇ ਸਮਾਪਤ ਹੋਇਆ | ਇਸ ਮੌਕੇ ਸੰਗਤਾਂ ਵਲੋਂ ਥਾਂ-ਥਾਂ 'ਤੇ ਸੰਗਤਾਂ ਲਈ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ | ਇਸ ਨਗਰ ਕੀਰਤਨ 'ਚ ਜਤਿੰਦਰਪਾਲ ਰਾਣਾ, ਰਛਪਾਲ ਸਿੰਘ ਤਲਵਾੜਾ, ਮਾ. ਕੁਲਦੀਪ ਸਿੰਘ, ਜਸਵਿੰਦਰ ਸਿੰਘ, ਹਰਿੰਦਰਪਾਲ ਸਿੰਘ, ਕੁਲਵੰਤ ਸਿੰਘ, ਜਗਦੇਵ ਸਿੰਘ, ਹਰਬੰਸ ਸਿੰਘ ਅਖਾੜਾ, ਮਨਜੀਤ ਸਿੰਘ ਤੂਰ, ਰਮਿੰਦਰਜੀਤ ਸਿੰਘ, ਭਾਗ ਸਿੰਘ, ਮੇਜਰ ਸਿੰਘ ਛੀਨਾ, ਸਤਿੰਦਰਜੀਤ ਸਿੰਘ ਤਤਲਾ, ਨਛੱਤਰ ਸਿੰਘ ਸਰਾਂ, ਹਰਪ੍ਰੀਤ ਸਿੰਘ ਧਾਲੀਵਾਲ, ਪ੍ਰੇਮ ਸਿੰਘ ਲੋਹਟ, ਜਗਦੇਵ ਸਿੰਘ, ਬਲਵੰਤ ਸਿੰਘ, ਕਰਮ ਸਿੰਘ ਸਿੱਧੂ, ਜਰਨੈਲ ਸਿੰਘ, ਪੁਸ਼ਪਿੰਦਰ ਸਿੰਘ, ਹਰਨਰਾਇਣ ਸਿੰਘ, ਕਵਿਤਾ ਕੱਕੜ ਆਦਿ ਹਾਜ਼ਰ ਸਨ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਅਜੀਤ ਡੈਸਕ
02-11-2025