15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸਾਇੰਸ ਕਾਲਜ ਦੇ ਵਿਦਿਆਰਥੀਆਂ ਨੇ ਯੂਥ ਫੈਸਟੀਵਲ ਮੋਗਾ-ਫਿਰੋਜ਼ਪੁਰ ਜ਼ੋਨ-3 ਦੇ ਵੱਖ-ਵੱਖ ਮੁਕਾਬਲਿਆਂ 'ਚ ਇਨਾਮ ਜਿੱਤੇ

Ad Position 21
No active advertisement
ਅਜੀਤ ਡੈਸਕ 02-11-2025
ਜਗਰਾਉਂ, 1 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸਰਕਾਰੀ ਸਾਇੰਸ ਅਤੇ ਖੋਜ ਕਾਲਜ ਜਗਰਾਉਂ ਦੇ ਵਿਦਿਆਰਥੀਆਂ ਨੇ ਕਾਲਜ ਡਾਇਰੈਕਟਰ ਪ੍ਰੋ: ਗੁਰਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਗੁਰੂ ਨਾਨਕ ਕਾਲਜ ਮੋਗਾ ਵਿਖੇ ਹੋਏ ਚਾਰ ਰੋਜ਼ਾ ਜ਼ੋਨਲ ਯੂਥ ਫੈਸਟੀਵਲ ਮੋਗਾ-ਫਿਰੋਜ਼ਪੁਰ ਜੋਨ-3 ਵਿਚ ਵੱਖੋ-ਵੱਖ ਗਤੀਵਿਧੀਆਂ ਦੇ ਮੁਕਾਬਲਿਆਂ ਵਿਚ ਭਾਗ ਲੈ ਕੇ ਇਨਾਮ ਹਾਸਲ ਕੀਤੇ | ਸੱਭਿਆਚਾਰਕ ਕਮੇਟੀ ਦੇ ਕਨਵੀਨਰ ਡਾ: ਕਰਮਦੀਪ ਕੌਰ ਨੇ ਦੱਸਿਆ ਕਿ 34 ਕਾਲਜਾਂ ਦੇ ਹੋਏ ਮੁਕਾਬਲਿਆਂ ਵਿਚੋਂ ਮੁਹਾਵਰੇਦਾਰ ਵਾਰਤਾਲਾਪ ਟੀਮ ਵਿਚੋਂ ਰਨਦੀਪ ਕੌਰ, ਮਨਜਿੰਦਰ ਕੌਰ ਤੇ ਹਰਜੋਤ ਕੌਰ ਨੇ ਪਹਿਲਾ ਸਥਾਨ, ਇੰਸਟਾਲੇਸ਼ਨ ਵਿਚੋਂ ਸੁਖਬੀਰ ਸਿੰਘ, ਹਰਸ਼ਦੀਪ ਸਿੰਘ ਅਤੇ ਲਖਵੀਰ ਸਿੰਘ ਨੇ ਤੀਜਾ ਸਥਾਨ, ਇਲੂਕਿਉਸ਼ਨ ਵਿਚੋਂ ਯਜੱਸ਼ਵੀ ਨੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ | ਕਾਲਜ ਡਾਇਰੈਕਟਰ ਪ੍ਰੋ: ਗੁਰਜਿੰਦਰ ਕੌਰ ਨੇ ਇਸ ਖੁਸ਼ੀ ਨੂੰ ਸਾਂਝਾ ਕਰਦਿਆਂ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਇਸ ਮੌਕੇ ਵਾਈਸ ਡਾਇਰੈਕਟਰ ਪ੍ਰੋ: ਨਿਧੀ ਮਹਾਜਨ, ਪ੍ਰੋ: ਦਾਨਿਸ਼ ਪੁਰੀ, ਪ੍ਰੋ: ਮਨਪ੍ਰੀਤ ਕੌਰ, ਪ੍ਰੋ: ਅਮੀਤ ਰਾਣਾ, ਪ੍ਰੋ: ਪਰਮਿੰਦਰ ਸਿੰਘ, ਮਨਦੀਪ ਸਿੰਘ, ਡਾ: ਸਰਬਦੀਪ ਕੌਰ ਸਿੱਧੂ, ਪ੍ਰੋ: ਸਰਬਜੋਤ ਕੌਰ ਬੇਦੀ, ਪ੍ਰੋ: ਸੁਮਿਤ ਸੋਨੀ, ਪ੍ਰੋ: ਮਨਦੀਪ ਕੌਰ, ਪ੍ਰੋ: ਅਕਾਸ਼ਦੀਪ ਕੌਰ, ਪ੍ਰੋ: ਮਨਦੀਪ ਸਿੰਘ ਸਮੇਤ ਸਮੂਹ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਇਨਾਮ ਜਿੱਤਣ 'ਤੇ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਯੂਨੀਰਾਈਜ਼ ਸਕੂਲ ਵਲੋਂ ਪੰਜਾਬ ਦਿਵਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24