ਭੂੰਦੜੀ, 1 ਨਵੰਬਰ (ਕੁਲਦੀਪ ਸਿੰਘ ਮਾਨ)-ਤਰਨ ਤਾਰਨ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਆਪਣਾ ਝੰਡਾ ਬੁਲੰਦ ਕਰਨ ਜਾ ਰਹੀ ਹੈ | ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਇਹ ਸੀਟ ਵੱਡੇ ਫਰਕ ਨਾਲ ਜਿੱਤਣਗੇ | ਇਹ ਗੱਲ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਅਤੇ ਕਾਂਗਰਸ ਦੇ ਇੰਗਲੈਂਡ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਲੋਕਾਂ ਦੀ ਪਹਿਲੀ ਪਸੰਦ ਬਣੇ ਹੋਏ ਹਨ ਅਤੇ ਉਹ ਚੋਣ ਵਿਚ ਭਾਰੀ ਬਹੁਮਤ ਨਾਲ ਕਾਮਯਾਬ ਹੋਣਗੇ |