15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸ੍ਰੀ ਰਾਮ ਕਾਲਜ ਡੱਲਾ ਨੇ ਯੁਵਕ ਤੇ ਵਿਰਾਸਤੀ ਮੇਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 02-11-2025
ਹਠੂਰ, 1 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਮੋਗਾ-ਫਿਰੋਜ਼ਪੁਰ ਜ਼ੋਨ-3 ਦਾ ਯੁਵਕ ਤੇ ਵਿਰਾਸਤੀ ਮੇਲਾ (ਚਾਰ ਰੋਜ਼ਾ) ਜੋ ਗੁਰੂ ਨਾਨਕ ਕਾਲਜ ਮੋਗਾ ਵਿਖੇ ਹੋਇਆ ਹੈ, ਸ੍ਰੀ ਰਾਮ ਕਾਲਜ ਡੱਲਾ ਦੇ ਪ੍ਰਤੀਭਾਗੀਆਂ ਨੇ ਇਸ ਮੇਲੇ ਦੇ ਅਲੱਗ-ਅਲੱਗ ਮੁਕਾਬਲਿਆਂ 'ਚ ਭਾਗ ਲੈ ਕੇ ਪੁਜੀਸ਼ਨਾਂ ਹਾਸਲ ਕੀਤੀਆਂ | ਕਾਲਜ ਦੇ ਪਿ੍ੰਸੀਪਲ ਪ੍ਰਭਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਖੁਸ਼ੀਆਂ ਲੈ ਕੇ ਆਉਂਦੀ ਹੈ | ਮੇਲੇ ਦੇ ਕੰਟੀਨਜੈਂਟ ਇੰਚਾਰਜ ਪ੍ਰੋ: ਸਤਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਵਿਦਿਆਰਥੀਆਂ ਦੀ ਮਿਹਨਤ ਸਦਕਾ ਕਾਲਜ ਯੁਵਕ ਅਤੇ ਵਿਰਾਸਤੀ ਮੇਲੇ 'ਚ ਉਨ੍ਹਾਂ ਦੇ ਕਾਲਜ ਦੀ ਟੀਮ ਨੇ ਡਰਾਮੇ 'ਚੋਂ ਪਹਿਲਾ ਸਥਾਨ (ਵਿਅਕਤੀਗਤ) ਗੁਰਵੀਰ ਸਿੰਘ ਨੇ ਪ੍ਰਾਪਤ ਕੀਤਾ | ਵਿਦਿਆਰਥਣ ਹਰਪ੍ਰੀਤ ਕੌਰ ਨੇ ਖਿੱਦੋ ਬਣਾਉਣ 'ਚ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀ ਦੇਵੀ ਚੰਦ ਸ਼ਰਮਾ, ਮੈਂਬਰ ਹੈੱਡ ਮਾਸਟਰ ਅਵਤਾਰ ਸਿੰਘ, ਮਾਸਟਰ ਭਗਵੰਤ ਸਿੰਘ, ਕਿਰਨਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਅਤੇ ਇੰਨ੍ਹਾਂ ਵੰਨਗੀਆਂ ਦੇ ਇੰਚਾਰਜ ਡਾ: ਪਰਮਿੰਦਰ ਕੌਰ, ਪ੍ਰੋ. ਹਰਪ੍ਰੀਤ ਕੌਰ ਅਤੇ ਪ੍ਰੋਫੈਸਰ ਰਮਨਜੀਤ ਕੌਰ ਨੂੰ ਵਧਾਈਆਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਤੇਜਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਹੈਲੋਵੀਨ ਜਸ਼ਨ ਮਨਾਇਆ ਅਗਲੀ ਖ਼ਬਰ ਕਰਨਬੀਰ ਸਿੰਘ ਬੁਰਜ ਤਰਨ ਤਾਰਨ ਸੀਟ ਵੱਡੇ ਫਰਕ ਨਾਲ ਜਿੱਤਣਗੇ-ਸੰਧੂ/ਧਾਲੀਵਾਲ
Ad Position 24