15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸਿੱਧਵਾਂ ਕਾਲਜ ਵਿਖੇ 'ਪੰਜਾਬ ਸੂਬਾ ਦਿਵਸ' ਸੰਬੰਧੀ ਸਮਾਗਮ

Ad Position 21
No active advertisement
ਅਜੀਤ ਡੈਸਕ 02-11-2025
ਚੌਂਕੀਮਾਨ, 1 ਨਵੰਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ: ਸਤਿੰਦਰ ਕੌਰ ਦੀ ਯੋਗ ਅਗਵਾਈ ਅਧੀਨ ਪੋਸਟ ਗਰੈਜੂਏਟ ਪੰਜਾਬੀ ਵਿਭਾਗ, ਪੰਜਾਬੀ ਸਾਹਿਤ ਸਭਾ ਅਤੇ ਸੋਸ਼ਲ ਸਾਇੰਸ ਸੁਸਾਇਟੀ ਵਲੋਂ 'ਪੰਜਾਬ ਸੂਬਾ ਦਿਵਸ' ਸਬੰਧੀ ਸਮਾਗਮ ਕੀਤਾ ਗਿਆ | ਸੰਸਥਾ ਦੇ ਪਿ੍ੰਸੀਪਲ ਡਾ: ਸਤਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਪੰਜਾਬ ਸੂਬਾ ਦਿਵਸ ਦੇ ਇਤਿਹਾਸ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ 1 ਨਵੰਬਰ ਦਾ ਦਿਨ ਨਾ ਸਿਰਫ ਪੰਜਾਬ ਦਾ ਸਥਾਪਨਾ ਦਿਵਸ ਹੁੰਦਾ ਹੈ ਸਗੋਂ 6 ਹੋਰ ਭਾਰਤੀ ਸੂਬਿਆਂ ਜਿਵੇਂ ਕਿ ਕੇਰਲਾ, ਕਰਨਾਟਕ, ਛੱਤੀਸਗੜ, ਮੱਧ ਪ੍ਰਦੇਸ਼, ਹਰਿਆਣਾ ਤੇ ਆਂਧਰਾ ਪ੍ਰਦੇਸ਼ ਦਾ ਗਠਨ ਦਿਵਸ ਵੀ ਹੁੰਦਾ ਹੈ | ਪੋਸਟ ਗ੍ਰੈਜੂਏਟ ਇਤਿਹਾਸ ਵਿਭਾਗ ਦੇ ਮੁਖੀ ਡਾ. ਨਵਦੀਪ ਕੌਰ ਨੇ ਆਪਣੇ ਭਾਸ਼ਣ ਵਿਚ ਪੰਜਾਬ ਸੂਬਾ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਮਾਸਟਰ ਤਾਰਾ ਸਿੰਘ ਅਤੇ ਹੋੋਰ ਜੁਝਾਰੂ ਆਗੂਆਂ ਦੀ ਭੂਮਿਕਾ ਨੂੰ ਵਿਦਿਆਰਥਣਾਂ ਨਾਲ ਸਾਂਝਾ ਕੀਤਾ | ਇਸ ਮੌਕੇ ਪੋਸਟ ਗ੍ਰੈੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ: ਇੰਦਰਜੀਤ ਕੌਰ ਨੇ ਪੰਜਾਬੀ ਭਾਸ਼ਾ ਦੇ ਮਹੱਤਵ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ | ਡਾ: ਬਲਵਿੰਦਰ ਕੌਰ ਨੇ ਪੰਜਾਬ ਸੂਬਾ ਦਿਵਸ ਅਤੇ ਪੰਜਾਬੀ ਭਾਸ਼ਾ ਨਾਲ ਸਬੰਧਤ ਵਿਦਿਆਰਥਣਾਂ ਤੋਂ ਸਵਾਲ ਪੁੱਛੇ ਅਤੇ ਉਨ੍ਹਾਂ ਵਲੋਂ ਤਸੱਲੀਬਖਸ਼ ਜਵਾਬ ਦੇਣ ਵਾਲਿਆਂ ਨੂੰ ਹੌਂਸਲਾ ਅਫ਼ਜ਼ਾਈ ਇਨਾਮ ਵੰਡੇ | ਸੰਸਥਾ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ ਵਲੋਂ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੂੰ ਪੰਜਾਬ ਸੂਬਾ ਦਿਵਸ ਦੀ ਵਧਾਈ ਦਿੱਤੀ | ਮੰਚ ਸੰਚਾਲਕ ਦੀ ਭੂਮਿਕਾ ਡਾ. ਇੰਦਰਜੀਤ ਕੌਰ ਵਲੋਂ ਬਾਖੂਬੀ ਨਿਭਾਈ ਗਈ | ਇਸ ਸਮਾਗਮ ਵਿਚ ਕੁੱਲ 80 ਵਿਦਿਆਰਥਣਾਂ ਨੇ ਸ਼ਮੂਲੀਅਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਠੇਕੇਦਾਰ ਨੇ ਸ਼ਹਿਰ 'ਚ ਡੇਢ ਕਰੋੜ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕੰਮਾਂ ਦੀ ਕਰਵਾਈ ਸ਼ੁਰੂਆਤ ਅਗਲੀ ਖ਼ਬਰ ਤੇਜਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਹੈਲੋਵੀਨ ਜਸ਼ਨ ਮਨਾਇਆ
Ad Position 24