ਸਾਹਨੇਵਾਲ, 1 ਨਵੰਬਰ (ਹਨੀ ਚਾਠਲੀ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਨੇ ਦੱਸਿਆ ਕਿ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੀਆਂ ਬੋਰਡ ਪ੍ਰੀਖਿਆਵਾਂ ਵਿਚ ਵਿਦਿਆਰਥੀਆਂ ਦੇ ਪ੍ਰੀਖਿਆ ਕੇਂਦਰ ਦੂਰ ਬਣਾਉਣ ਕਾਰਨ ਬੱਚਿਆਂ ਨੂੰ ਮਾਨਸਿਕ ਅਤੇ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸ ਲਈ ਵਿਦਿਆਰਥੀਆਂ ਨੂੰ ਕਈ ਕਿੱਲੋਮੀਟਰ ਸਫ਼ਰ ਕਰਨਾ ਪੈਂਦਾ ਹੈ¢ ਪ੍ਰੀਖਿਆ ਦੌਰਾਨ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਖ਼ਾਸ ਤੌਰ 'ਤੇ ਲੜਕੀਆਂ ਨੂੰ ਵਿਸ਼ੇਸ਼ ਕਰ ਕੇ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ¢ ਇਸ ਸਬੰਧੀ ਮਸਲਾ ਯੂਨੀਅਨ ਵਲੋਂ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਵੀ ਲਿਆਂਦਾ ਗਿਆ ਸੀ ਅਤੇ ਉਨ੍ਹਾਂ ਵਲੋਂ ਇਸ ਸਬੰਧੀ ਉਚਿਤ ਕਦਮ ਚੁੱਕਣ ਦੀ ਗੱਲ ਕਹੀ ਗਈ ਸੀ¢ ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਇਕਾਈ ਲੁਧਿਆਣਾ ਦੇ ਆਗੂਆਂ ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ, ਪੈੱ੍ਰਸ ਸਕੱਤਰ ਮਨੋਜ ਕੁਮਾਰ, ਜ਼ਿਲ੍ਹਾ ਮਹਿਲਾ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਕੰਵਲਜੀਤ ਕੌਰ, ਸੁਪਰਜੀਤ ਕੌਰ, ਜਸਵੀਰ ਕੌਰ, ਸੁਸ਼ਮਾ ਸ਼ਰਮਾ, ਕੰਵਲਜੀਤ ਕੌਰ, ਕਮਲਜੀਤ ਕੌਰ ਵਲੋਂ ਮੰਗ ਕੀਤੀ ਗਈ ਹੈ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਪਹਿਲਾਂ ਵਾਂਗ ਹੀ ਸੈੱਲਫ਼ ਪ੍ਰੀਖਿਆ ਕੇਂਦਰ ਬਣਾਏ ਜਾਣ ਤਾਂ ਜੋ ਬੱਚਿਆਂ ਨੂੰ ਦੂਰ ਦਾ ਸਫ਼ਰ ਤੈਅ ਨਾ ਕਰਨਾ ਪਵੇ ¢