ਹਲਵਾਰਾ, 1 ਨਵੰਬਰ (ਮਨਦੀਪ ਸਿੰਘ ਉੱਭੀ)-ਫਰੀਡਮ ਫ਼ਾਈਟਰ ਡੀਪੈਂਡੈਨਟ ਐਸੋਸੀਏਸ਼ਨ ਦੀ ਪ੍ਰਧਾਨ ਚੇਤਨਦੀਪ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ, ਮੀਟਿੰਗ ਵਿਚ ਸੁਤੰਤਰਤਾ ਸੈਲਾਨੀਆਂ ਦੇ ਵਾਰਿਸ ਸ਼ਾਮਿਲ ਹੋਏ | ਮੀਟਿੰਗ ਵਿਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨਾਲ ਫਰੀਡਮ ਫਾਈਟਰ ਪਰਿਵਾਰਾਂ ਨਾਲ ਹਰੇਕ ਮਹੀਨੇ ਮੀਟਿੰਗ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਲਾਗੂ ਕਰਾਉਣ ਅਤੇ ਵਾਰਿਸਾਂ ਦੀਆਂ ਸਮੱਸਿਆ ਹੱਲ ਕਰਾਉਣ ਲਈ ਜਲਦ ਹੀ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮਿਲਿਆ ਜਾਵੇਗਾ | ਜ਼ਿਲ੍ਹੇ ਦੀਆਂ ਕਮੇਟੀਆਂ ਵਿਚ ਫਰੀਡਮ ਫਾਈਟਰਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਬਣਦੀ ਨੁਮਾਇੰਦਗੀ ਦਿੱਤੀ ਜਾਵੇ | ਫਰੀਡਮ ਫਾਈਟਰ ਪਰਿਵਾਰਾਂ ਨੂੰ ਮੀਟਿੰਗ ਕਰਨ ਲਈ ਜ਼ਿਲ੍ਹਾ ਕਚਹਿਰੀ ਵਿਚ ਇਕ ਰੂਮ ਦਿੱਤੇ ਜਾਣ ਦੀ ਮੰਗ ਕੀਤੀ ਗਈ | ਇਸ ਤੋਂ ਇਲਾਵਾ ਪ੍ਰਸ਼ਾਸਨ ਵਿਚ ਫਰੀਡਮ ਫ਼ਾਈਟਰ ਦੇ ਪਰਿਵਾਰਕ ਮੈਂਬਰਾਂ ਦੇ ਕੰਮ ਪਹਿਲ ਦੇ ਅਧਾਰ 'ਤੇ ਕੀਤੇ ਜਾਣ ਲਈ ਆਉਂਦੇ ਦਿਨਾਂ ਵਿਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ | ਇਸ ਮੌਕੇ ਮੀਟਿੰਗ ਵਿਚ ਮਾਸਟਰ ਗੁਰਮੀਤ ਸਿੰਘ ਮੋਹੀ, ਨਰਿੰਦਰ ਸਿੰਘ ਬਿੱਲਾ, ਸੁਖਜੀਤ ਸਿੰਘ, ਜਤਿੰਦਰ ਸਿੰਘ, ਸੂਰਜ ਪ੍ਰਕਾਸ਼, ਮਨਦੀਪ ਸਿੰਘ, ਧਰਮਾ ਦੇਵੀ, ਪਿੰਦਰਪਾਲ ਸਿੰਘ, ਭੁਪਿੰਦਰ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ ਬੁਟਾਰੀ, ਅਮਰਜੀਤ ਕੌਰ, ਮੋਹਿੰਦਰ ਕੌਰ, ਪਲਵਿੰਦਰ ਕੌਰ, ਬਲਜਿੰਦਰ ਸਿੰਘ ਲਤਾਲਾ, ਸੁਰਿੰਦਰ ਪਾਲ ਸਿੰਘ, ਹਰਵਿੰਦਰ ਸਿੰਘ, ਅਮਨਜੋਤ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ |