17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪਿੰਡ ਸਵੱਦੀ ਕਲਾਂ ਦੀ ਦਾਣਾ ਮੰਡੀ ਵਿਖੇ ਚੇਅਰਮੈਨ ਹਰਨੇਕ ਸਿੰਘ ਸੇਖੋਂ ਛਪਾਰ ਨੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 02-11-2025
ਚੌਂਕੀਮਾਨ, 1 ਨਵੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਕਲਾਂ ਦੀ ਦਾਣਾ ਮੰਡੀ ਦਾ ਮਾਰਕੀਟ ਕਮੇਟੀ ਮੁੱਲਾਂਪੁਰ ਦੇ ਚੇਅਰਮੈਨ ਹਰਨੇਕ ਸਿੰਘ ਸੇਖੋਂ ਛਪਾਰ ਨੇ ਦੌਰਾ ਕੀਤਾ ਤੇ ਚੱਲ ਰਹੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਚੇਅਰਮੈਨ ਹਰਨੇਕ ਸਿੰਘ ਸੇਖੋਂ ਛਪਾਰ ਨੇ ਝੋਨੇ ਦੀ ਫ਼ਸਲ ਦੀ ਖ਼ਰੀਦ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਚੇਅਰਮੈਨ ਹਰਨੇਕ ਸਿੰਘ ਸੇਖੋਂ ਛਪਾਰ ਨੇ ਕਿਸਾਨਾਂ ਨਾਲ ਗੱਲ ਕੀਤੀ ਤਾਂ ਕਿਸਾਨਾਂ ਨੇ ਸੂਬੇ ਦੀ ਮਾਨ ਸਰਕਾਰ ਦਾ ਧੰਨਵਾਦ ਕੀਤਾ, ਜਿੰਨ੍ਹਾਂ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ | ਇਸ ਮੌਕੇ ਆੜ੍ਹਤੀਆ ਜਸਪਾਲ ਸਿੰਘ ਲਵਲੀ, ਸੈਕਟਰੀ ਗੁਰਦੀਪ ਸਿੰਘ, ਪ੍ਰਧਾਨ ਰਾਜਿੰਦਰ ਸਿੰਘ ਮਾਜਰੀ, ਆੜ੍ਹਤੀਆ ਗੁਰਜੀਤ ਸਿੰਘ ਬਾਘਾ ਸਵੱਦੀ, ਆੜ੍ਹਤੀਆ ਰਮੇਸ਼ ਜੈਨ, ਕੁਲਵਿੰਦਰ ਸਿੰਘ ਕਿੰਦਾ ਸਵੱਦੀ, ਧਰਮਿੰਦਰ ਕੁਮਾਰ ਆੜ੍ਹਤੀਆ, ਰਣਜੀਤ ਸਿੰਘ ਆੜ੍ਹਤੀਆ, ਸੁਰਿੰਦਰ ਭਾਰਦਵਾਜ ਆੜ੍ਹਤੀਆ, ਜਗਜੀਤ ਸਿੰਘ ਜੀਤਾ ਸਾਹ, ਰਣਵੀਰ ਸਿੰਘ ਰਵੀ, ਇੰਸਪੈਕਟਰ ਪ੍ਰਨਗ੍ਰੇਨ ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਤੰਤਰਤਾ ਸੰਗਰਾਮੀ ਗਿਆਨੀ ਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਫਰੀਡਮ ਫਾਈਟਰ ਡੀਪੈਂਡੈਨਟ ਐਸੋਸੀਏਸ਼ਨ ਦੇ ਵਾਰਿਸਾਂ ਦੀ ਮੀਟਿੰਗ
Ad Position 24