26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪਿੰਡ ਗੋਬਿੰਦਗੜ੍ਹ ਵਿਖੇ ਸੇਵਾ ਸਿਮਰਨ ਟਰੱਸਟ ਦੇ ਸਹਿਯੋਗ ਨਾਲ ਚਮੜ੍ਹੀ ਰੋਗਾਂ ਸੰਬੰਧੀ ਸਪੈਸ਼ਲ ਚੈੱਕਅੱਪ ਕੈਂਪ

Ad Position 21
No active advertisement
ਅਜੀਤ ਡੈਸਕ 03-11-2025
ਰਾਏਕੋਟ, 2 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਨਜ਼ਦੀਕੀ ਪਿੰਡ ਗੋਬਿੰਦਗੜ੍ਹ ਵਿਖੇ ਸੇਵਾ ਸਿਮਰਨ ਟਰੱਸਟ ਦੇ ਸਹਿਯੋਗ ਨਾਲ ਪੰਚਾਇਤ ਘਰ ਵਿਖੇ ਬੁੱਟਰ ਹਸਪਤਾਲ ਭਦੌੜ ਦੇ ਡਾਕਟਰਾਂ ਦੀ ਟੀਮ ਵਲੋਂ ਚਮੜੀ ਦੇ ਰੋਗਾਂ ਸਬੰਧੀ ਸਪੈਸ਼ਲ ਚੈੱਕਅੱਪ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਡਾ. ਸਤਿੰਦਰਪਲ ਸਿੰਘ ਬੁੱਟਰ ਐੱਮ.ਡੀ ਅਤੇ ਡਾ. ਰਵਨੀਤ ਕੌਰ ਐੱਮ.ਡੀ. ਚਮੜ੍ਹੀ ਰੋਗਾਂ ਦੇ ਮਾਹਿਰ ਵਲੋਂ ਚਮੜ੍ਹੀ ਦੇ ਮਰੀਜ਼ਾਂ ਦਾ ਚੈੱਕਅੱਪ ਕਰਕੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ | ਇਸ ਮੌਕੇ ਡਾਇਰੈਕਟਰ ਕਰਨੈਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੈਂਪ ਸੇਵਾ ਸਿਮਰਨ ਟਰੱਸਟ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਮੌਕੇ ਸਰਪੰਚ ਜਗਜੀਤ ਸਿੰਘ ਮਾਂਗਟ, ਸਾਬਕਾ ਸਰਪੰਚ ਸੁਖਦੇਵ ਸਿੰਘ ਕੇਡੀ, ਅਵਤਾਰ ਸਿੰਘ ਧਾਲੀਵਾਲ, ਅਨੂਪ ਸਿੰਘ ਧਾਲੀਵਾਲ, ਪੰਚ ਹਰਜਿੰਦਰ ਸਿੰਘ, ਪ੍ਰਧਾਨ ਗਿਆਨ ਸਿੰਘ ਸੂਮਲ, ਸਿਮਰ ਸਿੰਘ ਗਿੱਲ, ਬਲਦੇਵ ਸਿੰਘ ਧਾਲੀਵਾਲ, ਹਰਦੇਵ ਸਿੰਘ ਚੀਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਖਾਟੂ ਸ਼ਿਆਮ ਦੇ ਜਨਮ ਦਿਨ ਮੌਕੇ ਵਿਸ਼ਾਲ ਸੰਕੀਰਤਨ ਅਗਲੀ ਖ਼ਬਰ ਬਲੌਜ਼ਮ ਕਾਨਵੈਂਟ ਵਿਖੇ ਦੋ ਦਿਨਾਂ ਸਹੋਦਿਆ ਵਾਲੀਬਾਲ ਟੂਰਨਾਮੈਂਟ ਯਾਦਗਾਰੀ ਹੋ ਨਿੱਬੜਿਆ
Ad Position 24