ਚੌਂਕੀਮਾਨ, 2 ਨਵੰਬਰ (ਤੇਜਿੰਦਰ ਸਿੰਘ ਚੱਢਾ)-ਬਾਬਾ ਫਰੀਦ ਕਾਲਜ ਆਫ਼ ਫਾਰਮੇਸੀ ਮੋਰਕਰੀਮਾ ਨੇ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਰਾਸਤ-ਏ-ਖ਼ਾਲਸਾ ਅਜਾਇਬ ਘਰ ਦਾ ਇਕ ਦਿਨ ਦਾ ਵਿੱਦਿਅਕ ਟੂਰ ਆਯੋਜਿਤ ਕੀਤਾ | ਇਹ ਟੂਰ ਸ੍ਰੀ ਅਨੰਦਪੁਰ ਸਾਹਿਬ ਦੇ ਪਵਿੱਤਰ ਗੁਰਦੁਆਰਾ ਸਾਹਿਬ ਦੇ ਅਸ਼ੀਰਵਾਦ ਨਾਲ ਸ਼ੁਰੂ ਹੋਇਆ | ਕਾਲਜ ਪਿ੍ੰਸੀਪਲ ਡਾ. ਅਰੁਣ ਕੌੜਾ ਨੇ ਇਸ ਸ਼ਾਨਦਾਰ ਸਮਾਗਮ ਦੀ ਯੋਜਨਾਬੰਦੀ ਅਤੇ ਆਯੋਜਨ ਲਈ ਪ੍ਰੋਫੈਸਰ ਮਨਦੀਪ ਸਿੰਘ ਅਤੇ ਮੈਡਮ ਬਲਬੀਰ ਕੌਰ ਦੇ ਯਤਨਾਂ ਦੀ ਸ਼ਲਾਘਾ ਕੀਤੀ |