27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਚੰਗਣ ਵਿਖੇ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 03-11-2025
ਹੰਬੜਾਂ, 2 ਨਵੰਬਰ (ਮੇਜਰ ਹੰਬੜਾਂ)-ਗੁਰਦੁਆਰਾ ਸਾਹਿਬ ਨਾਨਕ ਨਾਮ ਚੜ੍ਹਦੀ ਕਲਾ ਪਿੰਡ ਚੰਗਣ ਤੋਂ ਸੰਗਤਾਂ ਵਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਇਆ ਗਿਆ | ਸੁੰਦਰ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਵਿੰਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ ਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਨਗਰ ਕੀਰਤਨ ਦਾ ਸੰਗਤਾਂ ਵਲੋਂ ਫੁੰਲਾਂ ਦੀ ਵਰਖਾ ਕਰਦਿਆਂ ਪੂਰੇ ਸਤਿਕਾਰ ਸਹਿਤ ਥਾਂ-ਥਾਂ 'ਤੇ ਨਿੱਘਾ ਸਵਾਗਤ ਕੀਤਾ ਗਿਆਅ ਤੇ ਕੀਰਨਤੀ ਜੱਥੇ ਵਲੋਂ ਸੰਗਤਾਂ ਨੂੰ ਰਸ਼ਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ | ਢਾਡੇ ਜੱਥੇ ਵਲੋਂ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਤੇ ਜੁਸ਼ੀਲਆਂ ਵਾਰ੍ਹਾਂ ਰਾਹੀਂ ਸਿੱਖੀ ਇਤਿਹਾਸ ਨਾਲ ਜੋੜਿਆ | ਗੁਰਦੁਆਰਾ ਸਾਹਿਬ ਚੰਗਣ ਦੀ ਲੋਕਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਉੱਪਲ, ਗੁਰਚਰਨ ਸਿੰਘ, ਦਲਜੀਤ ਸਿੰਘ, ਮੇਜਰ ਸਿੰਘ, ਹਰਪਾਲ ਸਿੰਘ, ਮਨਜਿੰਦਰ ਸਿੰਘ, ਚਰਨ ਸਿੰਘ, ਬਲਵੰਤ ਸਿੰਘ, ਬਲਦੇਵ ਸਿੰਘ, ਡਾ. ਗੁਰਦੇਵ ਸਿੰਘ ਸਮੇਤ ਹੋਰ ਨਗਰ ਦੀਆਂ ਸੰਗਤਾਂ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਦਿਆਂ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ ਸਮੇਂ ਸੰਗਤਾਂ ਲਈ ਵੱਖ-ਵੱਖ ਪੜਾਵਾਂ 'ਤੇ ਚਾਹ-ਪਕੌੜਿਆਂ ਦੇ ਲੰਗਰ ਅਤੁੱਟ ਵਰਤਾਏ ਗਏ | ਨਗਰ ਕੀਰਤਨ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਿਤ ਹੋਇਆ ਤੇ ਸੰਗਤਾਂ ਵਲੋਂ ਜਿੱਥੇ ਸ਼ਾਮ ਸਮੇਂ ਦੀਪਮਾਲਾ ਕੀਤੀ ਗਈ, ਉੱਥੇ ਆਤਿਸ਼ਬਾਜੀ ਕਰਦਿਆਂ ਮਨ-ਮੋਹਿਕ ਦਿ੍ਸ਼ ਪੇਸ਼ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਡੀ.ਏ.ਪੀ. ਖਾਦ ਮੁਹੱਈਆ ਕਰਵਾਉਣ 'ਚ ਸਰਕਾਰ ਨਾਕਾਮ ਰਹੀ-ਭੱਟੀਆਂ/ਪ੍ਰਧਾਨ ਗਿੱਲ ਅਗਲੀ ਖ਼ਬਰ ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਦੀਆਂ ਖਿਡਾਰਨਾਂ ਵਲੋਂ ਸਹੋਦਿਆ ਕਬੱਡੀ ਮੁਕਾਬਲਿਆਂ 'ਚ...
Ad Position 24