19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਨਿਰੰਤਰ ਬਿਜਲੀ ਸਪਲਾਈ ਨਾ ਮਿਲਣ ਕਰਕੇ ਆਲੂਆਂ ਦੀ ਬਿਜਾਈ 'ਤੇ ਪ੍ਰਭਾਵ ਪੈਣ ਦੀ ਸੰਭਾਵਨਾ

Ad Position 21
No active advertisement
ਅਜੀਤ ਡੈਸਕ 04-11-2025
ਰਾਏਕੋਟ, 3 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ 'ਚ ਝੋਨੇ ਦੀ ਕਟਾਈ ਤੋਂ ਬਾਅਦ ਹੁਣ ਕਿਸਾਨਾਂ ਵਲੋਂ ਆਲੂਆਂ ਦੀ ਬਿਜਾਈ ਜ਼ੋਰਾਂ-ਸ਼ੋਰਾਂ ਨਾਲ ਕੀਤੀ ਜਾ ਰਹੀ ਹੈ, ਪ੍ਰੰਤੂ ਪਾਵਰਕਾਮ ਵਲੋਂ ਕਿਸਾਨਾਂ ਨੂੰ ਆਲੂ ਦੀ ਫ਼ਸਲ ਦੀ ਬਿਜਾਈ ਲਈ ਲੋੜੀਂਦੀ ਬਿਜਲੀ ਸਪਲਾਈ ਮੁਹੱਈਆ ਨਹੀਂ ਕਰਵਾਈ ਜਾ ਰਹੀ | ਜਿਸ ਕਰਕੇ ਕਿਸਾਨ ਭਰਾਵਾਂ ਵਿਚ ਸਰਕਾਰ ਤੇ ਪਾਵਰਕਾਮ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਕਿਸਾਨ ਆਗੂ ਤਰਲੋਚਨ ਸਿੰਘ ਬਰ੍ਹਮੀ ਨੇ ਆਖਿਆ ਕਿ ਪਹਿਲਾਂ ਤਾਂ ਝੋਨੇ ਦੀ ਫ਼ਸਲ ਦੇ ਘੱਟ ਝਾੜ ਕਾਰਨ ਅੰਨਦਾਤਾ ਕਿਸਾਨ ਵੱਡੀ ਸਿਰਦਰਦੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਹੁਣ ਕਿਸਾਨਾਂ ਵਲੋਂ ਆਲੂਆਂ ਦੀ ਫ਼ਸਲ ਦੀ ਬਿਜਾਈ ਕੀਤੀ ਜਾ ਰਹੀ ਹੈ, ਪ੍ਰੰਤੂ ਪਾਵਰਕਾਮ ਵਲੋਂ 8 ਘੰਟੇ ਬਿਜਲੀ ਦੇਣ ਦੀ ਬਿਜਾਈ ਸਿਰ 3-4 ਘੰਟੇ ਹੀ ਬਿਜਲੀ ਮੁਹੱਈਆ ਕਰਵਾਈ ਜਾਂਦੀ ਹੈ, ਜਿਸ ਨਾਲ ਆਲੂ ਦੀ ਬਿਜਾਈ ਉੱਪਰ ਕਾਫ਼ੀ ਪ੍ਰਭਾਵ ਪੈ ਰਿਹਾ ਹੈ | ਉਨ੍ਹਾਂ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਨੂੰ ਗੁਹਾਰ ਲਗਾਈ ਕਿ ਕਿਸਾਨਾਂ ਦੀ ਲੋੜ ਨੂੰ ਮੁੱਖ ਰੱਖਦਿਆਂ 8 ਘੰਟੇ ਬਿਜਾਈ ਮੁਹੱਈਆ ਕਰਵਾਈ ਜਾਵੇ ਤਾਂ ਜੋ ਆਲੂਆਂ ਦੀ ਬਿਜਾਈ ਨਿਰੰਤਰ ਜਾਰੀ ਰਹਿ ਸਕੇ |
Ad Position 22
No active advertisement
ਪਿਛਲੀ ਖ਼ਬਰ ਸਵ: ਅਮਨਦੀਪ ਕੌਰ ਸਿੱਧੂ ਨਮਿਤ ਸ਼ਰਧਾਂਜਲੀ ਸਮਾਰੋਹ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦਾ ਜਮਹੂਰੀ ਢਾਂਚਾ ਖ਼ਤਮ ਕਰਕੇ ਕੇਂਦਰੀਕ੍ਰਿਤ ਕਰਨ ਦੀ ਨਿਖੇਧੀ
Ad Position 24