18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਦੇ ਬੱਚਿਆਂ ਨੇ ਗੁਰਮਤਿ ਸਮਾਗਮ 'ਚ ਸ਼ਮੂਲੀਅਤ ਕੀਤੀ

Ad Position 21
No active advertisement
ਅਜੀਤ ਡੈਸਕ 04-11-2025
ਰਾਏਕੋਟ, 3 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਦੇ ਵਿਦਿਆਰਥੀਆਂ ਨੇ ਪਿੰਡ ਹਠੂਰ ਵਿਖੇ ਹੋਏ ਗੁਰਮਤਿ ਸਮਾਗਮ ਵਿਚ ਹਾਜ਼ਰੀ ਭਰੀ | ਇਸ ਸਮਾਗਮ ਵਿਚ ਗੁਰਬਾਣੀ ਕੰਠ, ਕੀਰਤਨ ਅਤੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਵੱਖ-ਵੱਖ ਸਕੂਲਾਂ ਅਤੇ ਸੰਗੀਤ ਅਕੈਡਮੀਆਂ ਨੇ ਸ਼ਮੂਲੀਅਤ ਕੀਤੀ | ਇਹ ਸਮਾਗਮ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਕਰਵਾਏ ਗਏ | ਇਸ ਦੌਰਾਨ ਸ਼ਬਦ ਕੀਰਤਨ, ਗੁਰਬਾਣੀ ਕੰਠ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਹੋਈਆਂ | ਇਸ ਮੌਕੇ ਪਿ੍ੰਸੀਪਲ ਮੈਡਮ ਪੂਨਮ ਸਿੱਧੂ ਵਲੋਂ ਵਿਦਿਆਰਥੀਆਂ ਨੂੰ ਅਜਿਹੇ ਸਮਾਗਮਾਂ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ ਤਾਂ ਜੋ ਵਿਦਿਆਰਥੀ ਗੁਰਬਾਣੀ ਤੋਂ ਸੇਧ ਪ੍ਰਾਪਤ ਕਰ ਸਕਣ | ਇਸ ਸਮਾਗਮ ਸਬੰਧੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਟਰੱਸਟ ਦੇ ਪ੍ਰਧਾਨ ਬਲਜਿੰਦਰ ਸਿੰਘ ਹੰਸਰਾ, ਮੀਤ ਪ੍ਰਧਾਨ ਅਮਰਜੀਤ ਸਿੰਘ ਹੰਸਰਾ, ਸਕੱਤਰ ਮਲਕੀਤ ਸਿੰਘ ਰਾਜਲ, ਸੁਪਰਵਾਈਜ਼ਰ ਅਵਤਾਰ ਸਿੰਘ ਚੀਮਾ ਅਤੇ ਸ਼ੇਰ ਸਿੰਘ ਹੰਸਰਾ ਵਲੋਂ ਵੀ ਸ਼ਲਾਘਾ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਦੀਦਾਰ ਸੰਧੂ ਦੀ ਯਾਦ 'ਚ ਸੱਭਿਆਚਾਰਕ ਮੇਲਾ 21 ਨੂੰ ਅਗਲੀ ਖ਼ਬਰ ਪ੍ਰਭ ਆਸਰਾ ਨਿਆਸਰਿਆਂ ਦੇ ਘਰ ਫੇਰੂਰਾਈ ਵਿਖੇ ਸਕੂਲ ਬੱਚਿਆਂ ਨੇ ਜ਼ਰੂਰੀ ਵਸਤਾਂ ਦਾਨ ਦਿੱਤੀਆਂ
Ad Position 24