ਹਠੂਰ, 21 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਕਾਮ ਭਾਗ ਦੂਜਾ (ਸਮੈਸਟਰ ਦੂਜਾ) ਦੇ ਨਤੀਜਿਆਂ 'ਚੋਂ ਸ੍ਰੀ ਰਾਮ ਕਾਲਜ ਡੱਲਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸੂਬੇਦਾਰ ਦੇਵੀ ਚੰਦ ਸ਼ਰਮਾ ਨੇ ਦੱਸਿਆ ਕਿ ਰਮਨਦੀਪ ਕੌਰ ਨੇ 68.8 ਪ੍ਰਤੀਸ਼ਤ ਅੰਕ ਲੈ ਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਸਿਮਰਜੀਤ ਕੌਰ ਨੇ 67.1 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਜਸਪ੍ਰੀਤ ਸਿੰਘ ਨੇ 66.7 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਕਾਲਜ ਦੇ ਪਿ੍ੰਸੀਪਲ ਪ੍ਰਭਜੀਤ ਸਿੰਘ ਨੇ ਵਿਦਿਆਰਥੀਆਂ ਦੀਆਂ ਮੱੁਢਲੀਆਂ ਪੁਜੀਸ਼ਨਾਂ ਹਾਸਲ ਕਰਨ 'ਤੇ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਇਸਦਾ ਸਿਹਰਾ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਨੂੰ ਜਾਂਦਾ ਹੈ | ਕਾਲਜ ਕਮੇਟੀ ਦੇ ਮੈਂਬਰ ਹੈੱਡ ਮਾਸਟਰ ਅਵਤਾਰ ਸਿੰਘ, ਮਾਸਟਰ ਭਗਵੰਤ ਸਿੰਘ, ਸੈਕਟਰੀ ਕਿਰਨਜੀਤ ਸਿੰਘ ਨੇ ਵੀ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |