ਹੰਬੜਾਂ, 22 ਨਵੰਬਰ (ਹਰਵਿੰਦਰ ਸਿੰਘ ਮੱਕੜ)-ਇੱਥੋਂ ਨਜ਼ਦੀਕੀ ਪਿੰਡ ਬਸੈਮੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਇਕ ਮੀਟਿੰਗ ਸੂਬਾ ਪ੍ਰਧਾਨ ਅਤੇ ਸਰਪੰਚ ਹਰਨੇਕ ਸਿੰਘ ਲਾਦੀਆਂ ਦੀ ਅਗਵਾਈ ਵਿਚ ਕੀਤੀ ਗਈ ਤੇ ਉਨ੍ਹਾਂ ਵਲੋਂ ਪਿੰਡ ਬਸੈਮੀ ਇਕਾਈ ਦੀ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਇਸ ਦੌਰਾਨ ਸਰਬਸੰਮਤੀ ਨਾਲ 11 ਮੈਂਬਰੀ ਕਮੇਟੀ ਦੀ ਹੋਈ ਚੋਣ ਵਿਚ ਬਲਦੇਵ ਸਿੰਘ ਨੂੰ ਪ੍ਰਧਾਨ ਚੁਣ ਲਿਆ ਗਿਆ | ਇਸ ਮੌਕੇ ਸੂਬਾ ਪ੍ਰਧਾਨ ਲਾਦੀਆਂ, ਦਫਤਰ ਹੰਬੜਾਂ ਇੰਚਾਰਜ ਨੰਬਰਦਾਰ ਬਲਵੀਰ ਸਿੰਘ ਕਲੇਰ, ਮੀਤ ਪ੍ਰਧਾਨ ਜਸਪਾਲ ਸਿੰਘ ਨੂਰਪੁਰ ਬੇਟ ਨੇ ਨਵ ਨਿਯੁਕਤ ਇਕਾਈ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪਿੰਡਾਂ ਵਿਚ ਸਾਰੇ ਕਿਸਾਨ-ਮਜ਼ਦੂਰ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਿਚ ਆਪਣਾ ਸਾਕਾਰਤਮਕ ਰੋਲ ਅਦਾ ਕਰਨ ਤਾਂ ਜੋ ਸਰਕਾਰਾਂ ਤੇ ਫੁੱਟ ਪਾਊ ਤਾਕਤਾਂ ਕਿਸਾਨਾਂ-ਮਜ਼ਦੂਰਾਂ ਦਾ ਸ਼ੋਸ਼ਣ ਨਾ ਕਰ ਸਕਣ | ਇਸ ਮੌਕੇ ਨਵ ਨਿਯੁਕਤ ਪ੍ਰਧਾਨ ਬਲਦੇਵ ਸਿੰਘ ਨੇ ਮਿਲੀ ਅਹਿਮ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿਵਾਇਆ | ਇਸ ਸਮੇਂ ਪ੍ਰਧਾਨ ਸੁਰਜੀਤ ਸਿੰਘ ਮੰਗਾ ਤਲਵੰਡੀ, ਨੰਬਰਦਾਰ ਸੁਰਿੰਦਰਪਾਲ ਸਿੰਘ ਝੱਜ, ਹਰਦੇਵ ਸਿੰਘ, ਮਹਿੰਦਰ ਸਿੰਘ, ਸਾਬਕਾ ਸਰਪੰਚ ਬੀਰ ਸਿੰਘ, ਅਜੀਤ ਸਿੰਘ, ਭਜਨ ਸਿੰਘ, ਬਲਜੀਤ ਸਿੰਘ, ਸੁਰਜੀਤ ਸਿੰਘ, ਅਵਤਾਰ ਸਿੰਘ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ |