ਜਗਰਾਉਂ, 22 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਭਜਨਗੜ੍ਹ ਸਾਹਿਬ ਜਗਰਾਉਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁੰਦਰ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ 'ਚ ਸੁਸ਼ੋਭਿਤ ਸਨ ਅਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਅਤੇ ਪੰਜ ਨਿਸ਼ਾਨਚੀ ਸਿੰਘ ਕਰ ਰਹੇ ਹਨ | ਨਗਰ ਕੀਰਤਨ ਦੇ ਅੱਗੇ ਸੇਵਾਦਾਰ ਸੜਕਾਂ ਦੀ ਸਫ਼ਾਈ ਕਰ ਰਹੇ ਸਨ | ਨਗਰ ਕੀਰਤਨ ਦਾ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ 'ਚ ਦੁਕਾਨਦਾਰਾਂ ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਸਵਾਗਤੀ ਗੇਟ ਬਣਾਏ ਗਏ | ਨਗਰ ਕੀਰਤਨ ਦੌਰਾਨ ਬੀਬੀਆਂ ਦਾ ਜੱਥਾ ਸੰਗਤਾਂ ਨੂੰ ਗੁਰਬਾਣੀ ਦਾ ਕੀਰਤਨ ਸਰਵਣ ਕਰਵਾ ਰਿਹਾ ਸੀ ਅਤੇ ਵਾਹਿਗੁਰੂ ਦਾ ਜਾਪ ਕਰਵਾ ਰਿਹਾ ਸੀ | ਇਸ ਮੌਕੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਸ਼੍ਰੋਮਣੀ ਕਮੇਟੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਪ੍ਰੋ: ਸੁਖਵਿੰਦਰ ਸਿੰਘ, ਪ੍ਰਧਾਨ ਜਤਿੰਦਰਪਾਲ ਰਾਣਾ, ਕੌਂਸਲਰ ਅਮਰਜੀਤ ਸਿੰਘ ਮਾਲਵਾ ਵਲੋਂ ਹਾਜ਼ਰੀਆਂ ਭਰੀਆਂ ਗਈਆਂ | ਇਸ ਮੌਕੇ ਪ੍ਰਧਾਨ ਗੁਰਪ੍ਰੀਤ ਸਿੰਘ, ਪ੍ਰਤਾਪ ਸਿੰਘ, ਜਨਪ੍ਰੀਤ ਸਿੰਘ, ਦਵਿੰਦਰ ਸਿੰਘ ਸਿੱਧੂ, ਚਰਨਜੀਤ ਸਿੰਘ ਭੰਡਾਰੀ, ਇਸ਼ਟਪ੍ਰੀਤ ਸਿੰਘ, ਸੁਖਵਿੰਦਰ ਸਿੰਘ ਸਿੱਧੂ, ਮਨੀ ਗਰਗ, ਸੁਖਦੇਵ ਸਿੰਘ ਨਸਰਾਲੀ, ਪਿ੍ਤਪਾਲ ਸਿੰਘ ਲੱਕੀ, ਗ੍ਰੰਥੀ ਮਨਪ੍ਰੀਤ ਸਿੰਘ, ਦਿਲਮੋਹਨ ਸਿੰਘ, ਚਰਨਜੀਤ ਸਿੰਘ ਸ਼ਰਨਾ ਆਦਿ ਹਾਜ਼ਰ ਸਨ |