11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪਿੰਡ ਬੁਰਜ ਲਿੱਟਾਂ ਵਿਖੇ 'ਹਰ ਪਿੰਡ ਖੇਡ ਮੈਦਾਨ' ਯੋਜਨਾ ਤਹਿਤ ਖੇਡ ਗਰਾਊਾਡ ਦੇ ਨਵੀਨੀਕਰਨ ਦੀ ਸ਼ੁਰੂਆਤ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਰਾਏਕੋਟ/ਹਲਵਾਰਾ, 22 ਨਵੰਬਰ (ਬਲਵਿੰਦਰ ਸਿੰਘ ਲਿੱਤਰ/ਮਨਦੀਪ ਸਿੰਘ ਉੱਭੀ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਲਈ ਸ਼ੁਰੂ ਕੀਤੀ 'ਹਰ ਪਿੰਡ ਖੇਡ ਮੈਦਾਨ' ਯੋਜਨਾ ਤਹਿਤ ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਨੇੜਲੇ ਪਿੰਡ ਬੁਰਜ ਲਿੱਟਾਂ ਵਿਖੇ ਖੇਡ ਗਰਾਊਾਡ ਨੂੰ ਆਧੁਨਿਕ ਰੂਪ ਦੇਣ ਵਾਲੇ ਵਿਕਾਸ ਕਾਰਜਾਂ ਦੀ ਆਰੰਭਤਾ ਟੱਕ ਲਗਾ ਕੇ ਕਰਵਾਈ ਗਈ | ਇਸ ਮੌਕੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਰ ਪਿੰਡ ਵਿਚ ਖੇਡ ਗਰਾਊਾਡ ਨੂੰ ਆਧੁਨਿਕ ਤਰੀਕੇ ਨਾਲ ਬਣਾਉਣ ਦੇ ਮਕਸਦ ਤਹਿਤ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਦੱਸਿਆ ਕਿ 14.52 ਲੱਖ ਰੁਪਏ ਦੀ ਲਾਗਤ ਨਾਲ ਖੇਡ ਗਰਾਊਾਡ ਬੁਰਜ ਲਿੱਟਾਂ ਦੀ ਨੁਹਾਰ ਬਦਲੀ ਜਾਵੇਗੀ, ਜਿਸ ਵਿਚ ਵਾਲੀਬਾਲ ਕੋਰਟ, ਹਾਈ ਮਾਸਟਰ ਲਾਈਟਾਂ, ਟਿਊਬਵੈੱਲ, ਫੁੱਟ ਲਾਈਟਾਂ ਅਤੇ ਬੈਠਣ ਵਾਲੇ ਬੈਂਚ ਦੇ ਵਿਕਾਸ ਕਾਰਜ ਕਰਵਾਏ ਜਾਣਗੇ | ਇਸ ਮੌਕੇ ਪੀ.ਏ. ਕਮਲ ਸਿੰਘ ਸੁਖਾਣਾ, ਟਰੱਕ ਯੂਨੀਅਨ ਰਾਏਕੋਟ ਦੇ ਪ੍ਰਧਾਨ ਬਿੰਦਰਜੀਤ ਸਿੰਘ ਗਿੱਲ, ਜੱਸ ਸਿੰਘ ਹਲਵਾਰਾ, ਸਰਪੰਚ ਬਲਵੰਤ ਸਿੰਘ ਬੁਰਜ ਲਿੱਟਾਂ, ਪੰਚ ਹਰਜੀਤ ਸਿੰਘ, ਜਗਤਾਰ ਸਿੰਘ ਸਿੱਧੂ, ਗੁਰਮੇਲ ਸਿੰਘ ਸਿੱਧੂ, ਨਿਰਮਲ ਸਿੰਘ, ਹਰਬੰਸ ਸਿੰਘ, ਇੰਦਰ ਸਿੰਘ, ਨੰਬਰਦਾਰ ਹਰਜੀਤ ਸਿੰਘ, ਮਲਕੀਤ ਸਿੰਘ, ਭੋਲਾ ਸਿੰਘ, ਰਵਿੰਦਰ ਸਿੰਘ, ਜਗਦੀਪ ਸਿੰਘ, ਸਾਹਿਬਜੋਤ ਸਿੰਘ, ਨਿੰਦਾ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਅਧਿਆਪਕ ਆਗੂ ਪ੍ਰੇਮ ਸਿੰਘ ਘੁਮਾਣ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਅਗਲੀ ਖ਼ਬਰ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਆਰੰਭ <br/>
Ad Position 24