ਰਾਏਕੋਟ, 22 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਭਾਈ ਨੂਰਾ ਮਾਹੀ ਸੇਵਾ ਸੁਸਾਇਟੀ (ਰਜਿ.) ਰਾਏਕੋਟ ਵਲੋਂ ਗੁਰਦੁਆਰਾ ਭਗਤ ਰਵਿਦਾਸ ਪਿੰਡ ਬਿੰਜਲ ਵਿਖੇ ਲਾਇਬ੍ਰੇਰੀ ਦੀ ਸਥਾਪਨਾ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਸਰਪ੍ਰਸਤ ਡਾ: ਕਰਵਿੰਦਰ ਸਿੰਘ ਯੂ.ਕੇ ਨੇ ਦੱਸਿਆ ਕਿ 23 ਨਵੰਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਲਾਇਬ੍ਰੇਰੀ ਦੀ ਸਥਾਪਨਾ ਕੀਤੀ ਜਾ ਰਹੀ ਹੈ | ਜਿਸ ਦੌਰਾਨ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਰਾਏਕੋਟ ਅਕੈਡਮੀ ਦੇ ਵਿਦਿਆਰਥੀ ਭਾਈ ਜਸਵਿੰਦਰ ਸਿੰਘ, ਭਾਈ ਅੰਮਿ੍ਤਪਾਲ ਸਿੰਘ ਤੇ ਭਾਈ ਮਨਜਿੰਦਰ ਸਿੰਘ ਦੇ ਜਥੇ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਜਾਵੇਗਾ | ਇਸੇ ਦੌਰਾਨ ਮੁਫ਼ਤ ਧਾਰਮਿਕ ਲਿਟਰੇਚਰ ਵੰਡਿਆ ਜਾਵੇਗਾ ਅਤੇ ਦਸਤਾਰ ਸਿਖਲਾਈ ਕੈਂਪ ਲਗਾਇਆ ਜਾਵੇਗਾ | ਇਸ ਲਈ ਸੰਗਤਾਂ ਨੂੰ ਸਮੇਂ ਸਿਰ ਗੁਰੂ ਘਰ ਪੁੱਜਣ ਦੀ ਅਪੀਲ ਕੀਤੀ ਜਾਂਦੀ ਹੈ |