ਜਗਰਾਉਂ/ਚੌਂਕੀਮਾਨ, 22 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ, ਤੇਜਿੰਦਰ ਸਿੰਘ ਚੱਢਾ)-ਅਨੰਦ ਈਸ਼ਰ ਪਬਲਿਕ ਸਕੂਲ ਕੋਠੇ ਪੋਨਾ ਵਿਖੇ ਸਕੂਲ ਦੇ ਪਿ੍ੰਸੀਪਲ ਮੈਡਮ ਜਸਵਿੰਦਰਪਾਲ ਕੌਰ ਦੀ ਅਗਵਾਈ ਵਿਚ ਸਕੂਲ ਸਟਾਫ਼ ਵਲੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਕੂਲ ਦੇ 6ਵੀਂ ਜਮਾਤ ਤੋਂ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਸੁੰਦਰ ਦਸਤਾਰ ਸਜਾਉਣ ਮੁਕਾਬਲੇ ਵਿਚ ਵਿਦਿਆਰਥੀ ਜਸਕਰਨ ਸਿੰਘ ਜਮਾਤ ਛੇਵੀਂ, ਵਿਦਿਆਰਥੀ ਈਸਵਰ ਸਿੰਘ ਤੇ ਵਿਦਿਆਰਥੀ ਸਿਮਰਨਜੀਤ ਸਿੰਘ ਜਮਾਤ ਅੱਠਵੀਂ, ਵਿਦਿਆਰਥੀ ਮਨਰਾਜ ਸਿੰਘ ਜਮਾਤ ਨੌਵੀਂ ਅਤੇ ਵਿਦਿਆਰਥੀ ਗੁਰਕੰਵਲ ਸਿੰਘ ਜਮਾਤ ਦਸਵੀਂ ਨੇ ਪਹਿਲੀਆ ਪੁਜੀਸ਼ਨਾਂ ਹਾਸਲ ਕੀਤੀਆਂ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਜਸਵਿੰਦਰਪਾਲ ਕੌਰ ਨੇ ਕਿਹਾ ਕਿ ਗੁਰੂ ਸਹਿਬਾਨਾਂ ਨੇ ਕੁਰਬਾਨੀਆਂ ਦੇ ਕੇ ਸਾਨੂੰ ਦਸਤਾਰ ਬਖਸ਼ੀ ਹੈ ਜਿਸ ਕਾਰਨ ਸਾਨੂੰ ਸੰਸਾਰ ਵਿਚ ਸਰਦਾਰ ਦੀ ਉਪਾਧੀ ਮਿਲੀ ਹੈ ਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਹਰ ਖੇਤਰ ਵਿਚ ਸਖ਼ਤ ਮਿਹਨਤ ਕਰਕੇ ਅੱਗੇ ਵਧਣ ਤੇ ਆਪਣੇ ਮਿੱਥੇ ਟੀਚੇ ਨੂੰ ਪ੍ਰਾਪਤ ਕਰਨ | ਇਸ ਮੌਕੇ ਸਕੂਲ ਸਟਾਫ਼ ਵਲੋਂ ਦਸਤਾਰ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ਮੁਕਾਬਲੇ ਸੁਖਜਿੰਦਰ ਸਿੰਘ, ਮੈਡਮ ਕੰਵਲਦੀਪ ਕੌਰ, ਹਰਿੰਦਰ ਸਿੰਘ ਤੇ ਜਸਪ੍ਰੀਤ ਸਿੰਘ ਦੀ ਨਿਗਰਾਨੀ ਵਿਚ ਹੋਏ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |