ਕੁਹਾੜਾ, 23 ਨਵੰਬਰ (ਸੰਦੀਪ ਸਿੰਘ ਕੁਹਾੜਾ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮਾਂਗਟ-2, 3 ਦੇ ਬਲਾਕ ਆਗੂ ਜਸਵਿੰਦਰ ਸਿੰਘ ਨੇ ਕਿਹਾ ਨੈਸ਼ਨਲ ਮੂਵਮੈਂਟ ਫ਼ਾਰ ਓਲਡ ਪੈਨਸ਼ਨ ਸਕੀਮ ਦੇ ਸੱਦੇ 'ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ. ਪੀ. ਐੈੱਫ ਕਰਮਚਾਰੀ ਯੂਨੀਅਨ ਦੀ ਅਗਵਾਈ ਵਿਚ ਦਿੱਲੀ ਵਿਖੇ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ | ਜਿਸ ਵਿਚ ਪੰਜਾਬ ਦੇ ਲੱਖਾਂ ਐਨ. ਪੀ. ਐੱਸ. ਪੀੜਤ ਮੁਲਾਜ਼ਮ 25 ਨਵੰਬਰ ਨੂੰ ਦਿੱਲੀ ਮਹਾਂ ਰੈਲੀ ਵਿਚ ਆਪਣੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨਗੇ¢ ਇਸ ਸਬੰਧੀ ਬਲਾਕ ਆਗੂ ਜਸਵਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਯੂ. ਪੀ. ਐੱਸ. ਲਾਗੂ ਕਰ ਕੇ ਕਾਰਪੋਰੇਟ ਘਰਾਣਿਆਂ ਦੇ ਹਿਤਾਂ ਦੀ ਪੂਰਤੀ ਕਰਨਾ ਚਾਹੁੰਦੀ ਹੈ ¢