30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਗੁ: ਮੰਜੀ ਸਾਹਿਬ ਕੋਟਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350ਵੀਂ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਸ਼ੁਰੂ

Ad Position 21
No active advertisement
ਅਜੀਤ ਡੈਸਕ 24-11-2025
ਬੀਜਾ, 23 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)- ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350ਵੀਂ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਦੇਖ ਰੇਖ ਹੇਠ ਵੱਡੇ ਪੱਧਰ ਤੇ ਗੁਰਮਤਿ ਸਮਾਗਮ ਕਰਾਏ ਜਾ ਰਹੇ ਹਨ | ਅੱਜ ਧੰਨ ਧੰਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਸਮਾਗਮ ਆਰੰਭ ਕੀਤੇ ਗਏ | ਇਸ ਸਮੇਂ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਜੋਗਾ ਸਿੰਘ ਨੇ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350ਵੀਂ ਸ਼ਤਾਬਦੀ ਨੂੰ ਸਮਰਪਿਤ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ | 25 ਤਰੀਕ ਦਿਨ ਮੰਗਲਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਗੁਰੂ ਘਰ ਕੀਰਤਨੀਏ ਭਾਈ ਰਜਿੰਦਰ ਸਿੰਘ ਕਰਤਾਰਪੁਰ ਵਾਲਿਆਂ ਵਲੋਂ ਸਮਾਗਮ ਵਿੱਚ ਸ਼ਾਮਲ ਹੋਣ ਵਾਲੀਆਂ ਗੁਰੂ ਦੀਆਂ ਸੰਗਤਾਂ ਨੂੰ ਗੁਰੂ ਜੀ ਦੇ ਇਤਿਹਾਸ ਸਰਵਣ ਕਰਾਉਣ | ਇਸ ਸਮਾਗਮ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਜਥੇਦਾਰ ਦਵਿੰਦਰ ਸਿੰਘ ਖੱਟੜਾ, ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਜਥੇਦਾਰ ਰਘਬੀਰ ਸਿੰਘ ਸਹਾਰਨ ਮਾਜਰਾ ਸਮੇਤ ਇਲਾਕੇ ਦੀਆਂ ਸੰਗਤਾਂ ਹੋਣਗੀਆਂ ਸ਼ਾਮਿਲ | ਸਮਾਗਮ ਦੀ ਆਰੰਭਤਾ ਸਮੇਂ ਢਾਡੀ ਰਾਜਵਿੰਦਰ ਕੌਰ, ਢਾਡੀ ਰਛਪਾਲ ਕੌਰ ਅਤੇ ਕਵੀਸਰੀ ਜਥਾ ਬਾਬਾ ਸੋਹਣ ਸਿੰਘ ਦੇ ਜਥਿਆਂ ਵੱਲੋਂ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੀਨੀਅਰ ਅਕਾਲੀ ਆਗੂ ਸੁਰਿੰਦਰ ਸਿੰਘ ਸਿੰਦਾ, ਗੁਰਦੁਆਰਾ ਸਾਹਿਬ ਇੰਸਪੈਕਟਰ ਕੁਲਦੀਪ ਸਿੰਘ ਅÏਲਖ, ਗ੍ਰੰਥੀ ਭਾਈ ਕੁਲਦੀਪ ਸਿੰਘ, ਬਿਕਰਮਜੀਤ ਸਿੰਘ ਆਰ ਕੇ, ਅੰਮਿ੍ਤਪਾਲ ਸਿੰਘ ਖੱਟੜਾ, ਰਾਜਵਿੰਦਰ ਸਿੰਘ ਰਾਜੂ ਮਾਂਗਟ, ਬਲਜੀਤ ਸਿੰਘ, ਹਰਸ਼ਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ 'ਚ ਸੰਗਤਾਂ ਹਿੱਸਾ ਬਣਨ ਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪ... ਅਗਲੀ ਖ਼ਬਰ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਲਲੌੜੀ ਕਲਾਂ ਦੇ ਅਥਲੈਟਿਕ ਮੀਟ ਜੇਤੂਆਂ ਨੂੰ ਇਨਾਮ ਵੰਡੇ
Ad Position 24