30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ 'ਚ ਸੰਗਤਾਂ ਹਿੱਸਾ ਬਣਨ ਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ- ਜੱਲ੍ਹਾ, ਮੰਡੇਰ

Ad Position 21
No active advertisement
ਅਜੀਤ ਡੈਸਕ 24-11-2025
ਬੀਜਾ, 23 ਨਵੰਬਰ (ਕਸ਼ਮੀਰਾ ਸਿੰਘ ਬਗਲੀ)-ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਤੇ ਸ਼੍ਰੋਮਣੀ ਅਕਾਲੀ ਹਲਕਾ ਪਾਇਲ ਸਰਕਲ ਦੇ ਪ੍ਰਧਾਨ ਹਰਮਿੰਦਰ ਸਿੰਘ ਮੰਡੇਰ ਗੱਲਬਾਤ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕਰਨੀ ਚਾਹੀਦੀ ਹੈ | ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਦਾ ਹਿੱਸਾ ਬਣਨ | ਇਸ ਮੌਕੇ ਚਰਨਜੀਤ ਸਿੰਘ ਚੰਨੀ ਪਾਇਲ,ਦੀਦਾਰ ਸਿੰਘ ਰਾਏਪੁਰ, ਬਾਬਾ ਜੱਸਾ ਸਿੰਘ ਕਾਰ ਸੇਵਾ ਵਾਲੇ, ਕੈਪਟਨ |ਰਾਮਪਾਲ ਸਿੰਘ, ਗੁਰਮੁੱਖ ਸਿੰਘ ਰਾਏਪੁਰ, ਕੁਲਦੀਪ ਸਿੰਘ ਪਾਇਲ, ਗੁਰਜੋਤ ਸਿੰਘ ਜੋਤੀ ਜਰਗ, ਤਰਨਜੀਤ ਸਿੰਘ ਬੰਬ, ਸੁੱਖਾ ਬੰਬ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਅਗਲੀ ਖ਼ਬਰ ਗੁ: ਮੰਜੀ ਸਾਹਿਬ ਕੋਟਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350ਵੀਂ ਸ਼ਤਾਬਦੀ ਨੂੰ ਸਮਰਪਿਤ ਸਮਾਗਮ...
Ad Position 24