ਭੂੰਦੜੀ, 23 ਨਵੰਬਰ (ਕੁਲਦੀਪ ਸਿੰਘ ਮਾਨ)-ਲਾਗਲੇ ਪਿੰਡ ਭਰੋਵਾਲ ਕਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਬਾਬਾ ਗੁਰਚਰਨ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਭਾਈ ਹਰਦੀਪ ਸਿੰਘ, ਭਾਈ ਰਮਨਦੀਪ ਸਿੰਘ ਅਤੇ ਬੱਚਿਆਂ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਨਾਲ ਜੋੜਿਆ | ਇਸ ਮੌਕੇ ਧਾਰਮਿਕ ਵਿਰਸੇ ਨਾਲ ਸਬੰਧਿਤ ਸਵਾਲ ਪੁੱਛੇ ਗਏ ਅਤੇ ਜੇਤੂ ਬੱਚਿਆਂ ਨੂੰ ਗੁਰੂ ਘਰ ਦੀ ਕਮੇਟੀ ਅਤੇ ਗ੍ਰਾਮ ਪੰਚਾਇਤ ਵਲੋਂ ਸਨਮਾਨ ਚਿੰਨ੍ਹ ਦਿੱਤੇ ਗਏ | ਇਸ ਮੌਕੇ ਪ੍ਰਧਾਨ ਦਲਵੀਰ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨਾ ਸਮੇਂ ਦੀ ਲੋੜ ਹੈ | ਉਨ੍ਹਾਂ ਆਈਆਂ ਸੰਗਤਾਂ ਨੂੰ ਜੀ ਆਇਆਂ ਸ਼ਬਦ ਕਹੇ | ਇਸ ਮੌਕੇ ਸਾਬਕਾ ਚੇਅਰਮੈਨ ਮਨਜੀਤ ਸਿੰਘ, ਸਰਪੰਚ ਕੁਲਦੀਪ ਸਿੰਘ, ਸਾਬਕਾ ਪ੍ਰਧਾਨ ਭਜਨ ਸਿੰਘ, ਬਸੰਤ ਸਿੰਘ ਸੂਰਜੀ, ਹਰਪ੍ਰੀਤ ਸਿੰਘ, ਅਜਮੇਰ ਸਿੰਘ, ਜਗਤਾਰ ਸਿੰਘ, ਜਸਵੰਤ ਸਿੰਘ, ਦਲਜੀਤ ਸਿੰਘ, ਭਾਈ ਰਮਨਦੀਪ ਸਿੰਘ, ਭਾਈ ਹਰਦੀਪ ਸਿੰਘ, ਸਾਬਕਾ ਪੰਚ ਸੋਨੀ, ਮੇਜਰ ਸਿੰਘ ਮੈਂਬਰ, ਅਵਤਾਰ ਸਿੰਘ ਤਾਰੀ, ਕਰਮਜੀਤ ਸਿੰਘ ਕੰਮਾਂ, ਮੈਂਬਰ ਕੁਲਦੀਪ ਸਿੰਘ, ਪ੍ਰਧਾਨ ਕੇਵਲ ਸਿੰਘ, ਸੁਰਜੀਤ ਸਿੰਘ ਸਾਬਕਾ ਸੈਨਿਕ, ਬਲਜਿੰਦਰ ਸਿੰਘ ਮਾਣਕ, ਸਾਬਕਾ ਪ੍ਰਧਾਨ ਸੋਹਣ ਸਿੰਘ, ਆਲਮਜੀਤ ਸਿੰਘ, ਇੰਦਰਜੀਤ ਸਿੰਘ ਆਦਿ ਹਾਜ਼ਰ ਸਨ |