ਗੁਰੂਸਰ ਸੁਧਾਰ, 23 ਨਵੰਬਰ (ਧਾਲੀਵਾਲ)-ਸੁਧਾਰ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ ਪ੍ਰਧਾਨ ਹਰਮੇਲ ਸਿੰਘ ਗਿੱਲ ਨੂੰ ਉਸ ਸਮੇਂ ਅਸਹਿ ਸਦਮਾ ਪੁੱਜਾ ਜਦ ਉਨ੍ਹਾਂ ਦੇ ਛੋਟੇ ਭਰਾ ਤਲਵਿੰਦਰ ਸਿੰਘ ਗਿੱਲ ਗੋਗਾ ਦਾ ਦਿਹਾਂਤ ਹੋ ਗਿਆ | ਸਵ: ਤਲਵਿੰਦਰ ਸਿੰਘ ਗਿੱਲ ਦਾ ਅੰਤਿਮ ਸੰਸਕਾਰ ਅੱਜ ਪਿੰਡ ਸੁਧਾਰ (ਪੱਤੀ ਗਿੱਲ) ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਗ੍ਰਾਮ ਪੰਚਾਇਤ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੇ ਸਵ: ਤਲਵਿੰਦਰ ਸਿੰਘ ਗਿੱਲ ਦੀ ਮਿ੍ਤਕ ਦੇਹ 'ਤੇ ਲੋਈਆਂ ਭੇਟ ਕੀਤੀਆਂ | ਇਸ ਮੌਕੇ ਪਨਗਰੇਨ ਚੇਅਰਮੈਨ ਤੇਜਪਾਲ ਸਿੰਘ ਗਿੱਲ, ਸਰਪੰਚ ਇੰਦਰਜੀਤ ਸਿੰਘ ਗਿੱਲ, ਸੰਮਤੀ ਮੈਂਬਰ ਹਰਮਿੰਦਰ ਸਿੰਘ ਪੱਪ, ਪ੍ਰਧਾਨ ਪਵਨਜੀਤ ਸਿੰਘ ਗਿੱਲ, ਪ੍ਰਧਾਨ ਚਰਨਜੀਤ ਸਿੰਘ ਗਿੱਲ, ਮਹੰਤ ਚਮਕੌਰ ਦਾਸ, ਸਾਬਕਾ ਚੇਅਰਮੈਨ ਮਿਹਰ ਸਿੰਘ ਧਾਲੀਵਾਲ, ਜਗਰੂਪ ਸਿੰਘ ਗਰੇਵਾਲ, ਰੁਪਿੰਦਰ ਸਿੰਘ ਪੱਪਾ, ਸਕੱਤਰ ਸੁਰਜੀਤ ਸਿੰਘ, ਜਗਤਾਰ ਸਿੰਘ ਭੋਲੂ ਆਦਿ ਸਮੇਤ ਹੋਰਨਾਂ ਸਖ਼ਸ਼ੀਅਤਾਂ ਨੇ ਅੰਤਿਮ ਯਾਤਰਾ ਵਿਚ ਸ਼ਮੂਲੀਅਤ ਕਰਦਿਆਂ ਪ੍ਰਧਾਨ ਹਰਮੇਲ ਸਿੰਘ ਗਿੱਲ ਤੇ ਸਮੂਹ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ |