30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪਿੰਡ ਤਲਵੰਡੀ ਰਾਏ ਵਿਖੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਅੱਖਾਂ ਦਾ ਚੈੱਕਅੱਪ ਕੈਂਪ

Ad Position 21
No active advertisement
ਅਜੀਤ ਡੈਸਕ 24-11-2025
ਰਾਏਕੋਟ, 23 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਨੌਵੇਂ ਪਾਤਿਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੰਗਾ ਸਾਗਰ ਸਾਹਿਬ ਪਾਤਿਸ਼ਾਹੀ ਦਸਵੀਂ ਪਿੰਡ ਤਲਵੰਡੀ ਰਾਏ ਵਿਖੇ ਨੰਬਰਦਾਰ ਬੂਟਾ ਸਿੰਘ ਤਲਵੰਡੀ ਦੇ ਪਰਿਵਾਰ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਨੰਬਰਦਾਰ ਬੂਟਾ ਸਿੰਘ ਤਲਵੰਡੀ ਨੇ ਦੱਸਿਆ ਕਿ ਨੌਵੇਂ ਪਾਤਿਸ਼ਾਹ ਜੀ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ, ਜਿਸ ਦੌਰਾਨ ਕੈਂਪ ਵਿੱਚ ਪੁੱਜੇ 250 ਮਰੀਜ਼ਾਂ ਦੀਆਂ ਬਾਠ ਚੈਰੀਟੇਬਲ ਅੱਖਾਂ ਦਾ ਹਸਪਤਾਲ ਦੇ ਮਾਹਿਰ ਡਾਕਟਰ ਗੁਰਲਾਭ ਸਿੰਘ ਤੇ ਗੁਰਨੈਬ ਸਿੰਘ ਵੱਲੋਂ ਅੱਖਾਂ ਦੀ ਫ਼ਰੀ ਜਾਂਚ ਕੀਤੀ ਗਈ, ਜਦਕਿ 15 ਮਰੀਜ਼ਾਂ ਨੂੰ ਆਪ੍ਰੇਸ਼ਨ ਲਈ ਚੁਣਿਆ ਗਿਆ ਅਤੇ 40 ਐੱਨਕਾਂ ਵੰਡੀਆਂ ਗਈਆਂ | ਇਸ ਕੈਂਪ ਦੌਰਾਨ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਆਖਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਵਲੋਂ ਹਮੇਸ਼ਾ ਲੋੜਵੰਦਾਂ ਦੀ ਮਦਦ ਲਈ ਅੱਗੇ ਰਹਿਣ ਦਾ ਸੁਨੇਹਾ ਦਿੱਤਾ ਹੈ | ਇਸੇ ਮਕਸਦ ਤਹਿਤ ਅੱਜ ਨੰਬਰਦਾਰ ਬੂਟਾ ਸਿੰਘ ਤਲਵੰਡੀ ਦੇ ਪਰਿਵਾਰ ਵਲੋਂ ਲੋੜਵੰਦਾਂ ਦੀ ਸਹਾਇਤਾ ਲਈ ਮੁਫ਼ਤ ਅੱਖਾਂ ਦਾ ਚੈੱਕਅੱਪ ਕੈਂਪ ਲਗਾਇਆ ਗਿਆ ਹੈ | ਇਸ ਮੌਕੇ ਸੈਕਟਰੀ ਕੁਲਵਿੰਦਰ ਸਿੰਘ ਢਿੱਲੋਂ, ਪ੍ਰਧਾਨ ਤਰਨਜੀਤ ਸਿੰਘ ਬਿੱਟੂ, ਜਗਜੀਤ ਸਿੰਘ ਦੀਸ਼ਾ, ਜੋਗਿੰਦਰ ਸਿੰਘ ਮਾਂਗਟ, ਗੁਰਪ੍ਰੀਤ ਸਿੰਘ ਗੋਪੀ, ਜਗਤਾਰ ਸਿੰਘ ਤਾਰਾ ਤਲਵੰਡੀ, ਹਰਭਜਨ ਸਿੰਘ, ਗੁਰਚਰਨ ਸਿੰਘ, ਸ਼ਿੰਦਰਪਾਲ ਸਿੰਘ ਢਿੱਲੋਂ, ਸਾਬਕਾ ਪੰਚ ਰਛਪਾਲ ਸਿੰਘ, ਬਲਵਿੰਦਰ ਸਿੰਘ ਦਿਉਲ, ਨਿਰਮਲ ਸਿੰਘ ਮਾਂਗਟ, ਪ੍ਰਧਾਨ ਹਰਦੇਵ ਸਿੰਘ ਢਿੱਲੋਂ, ਮੈਨੇਜਰ ਸਤਪਾਲ ਸਿੰਘ ਢਿੱਲੋਂ, ਸੁਖਦੇਵ ਸਿੰਘ ਧਾਲੀਵਾਲ, ਬਲਜੀਤ ਸਿੰਘ ਗਰੇਵਾਲ, ਨਿਰਮਲ ਸਿੰਘ ਤਲਵੰਡੀ, ਹਰਮਨਜੋਤ ਸਿੰਘ ਮਾਂਗਟ, ਨੰਬਰਦਾਰ ਗੁਰਦੀਪ ਸਿੰਘ, ਜੋਗਿੰਦਰ ਸਿੰਘ ਦਿਉਲ, ਜਗਦੇਵ ਸਿੰਘ ਤਲਵੰਡੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਐੱਸ.ਈ. ਸਕੂਲਾਂ ਦੇ ਖੇਡ ਮੁਕਾਬਲਿਆਂ 'ਚ ਨਿਊ ਜੀ.ਐੱਮ.ਟੀ. ਸਕੂਲ ਭੱਠਾਧੂਹਾ ਦੀ ਝੰਡੀ ਰਹੀ ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਜਗਰਾਉਂ ਵਿਖੇ ਬਲਾਕ ਪੱਧਰੀ ਅਧਿਆਪਕਾਂ ਦੇ ਮੁਕਾਬਲੇ ਹੋਏ
Ad Position 24