30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸੀ.ਬੀ.ਐੱਸ.ਈ. ਸਕੂਲਾਂ ਦੇ ਖੇਡ ਮੁਕਾਬਲਿਆਂ 'ਚ ਨਿਊ ਜੀ.ਐੱਮ.ਟੀ. ਸਕੂਲ ਭੱਠਾਧੂਹਾ ਦੀ ਝੰਡੀ ਰਹੀ

Ad Position 21
No active advertisement
ਅਜੀਤ ਡੈਸਕ 24-11-2025
ਹੰਬੜਾਂ, 23 ਨਵੰਬਰ (ਮੇਜਰ ਹੰਬੜਾਂ)-ਨਿਊ ਜੀ.ਐੱਮ.ਟੀ ਪਬਲਿਕ ਸਕੂਲ ਭੱਠਾਧੂਹਾ ਵਿੱਦਿਅਕ ਖੇਤਰ 'ਚ ਜਿੱਥੇ ਮੱਲਾਂ ਮਾਰ ਰਿਹਾ ਹੈ ਉੱਥੇ ਪਿਛਲੇ ਦਿਨਾਂ ਦੌਰਾਨ ਹੋਏ ਸੀ.ਬੀ.ਐੱਸ.ਈ ਸਕੂਲਾਂ ਦੇ ਖੇਡ ਮੁਕਾਬਲਿਆਂ 'ਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਕੇ ਮੋਹਰੀ ਰਿਹਾ | ਇਹ ਪ੍ਰਗਟਾਵਾ ਪਿ੍ੰਸੀਪਲ ਡਾ. ਕਨਿਕਾ ਸੱਚਦੇਵਾ ਨੇ ਖੋ-ਖੋ ਅੰਡਰ-14 ਲੜਕਿਆਂ ਅਤੇ ਖੋ-ਖੋ ਅੰਡਰ -17 ਲੜਕੀਆਂ ਦੀ ਟੀਮ ਵਲੋਂ ਵੀ ਪਹਿਲਾ ਸਥਾਨ, ਖੋ-ਖੋ ਅੰਡਰ-14 ਵਿਚ ਲੜਕੀਆਂ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤੇ ਜਾਣ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਕੂਲ ਦੀਆਂ ਲੜਕਿਆਂ ਅਤੇ ਲੜਕੀਆਂ ਦੀਆਂ ਹੈਂਡਬਾਲ ਟੀਮਾਂ ਨੇ ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਵਲੋਂ ਕਰਵਾਏ ਗਏ ਸੀ.ਬੀ.ਐੱਸ.ਈ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ ਵੈਸਟ ਹੈਂਡਬਾਲ ਟੂਰਨਾਮੈਂਟ ਵਿਚ ਵੀ ਮੱਲਾਂ ਮਾਰੀਆਂ | ਇੰਨ੍ਹਾਂ ਮੁਕਾਬਲਿਆਂ 'ਚ ਹੈਂਡਬਾਲ ਅੰਡਰ-14, ਅੰਡਰ-17 ਅਤੇ ਅੰਡਰ-19 ਲੜਕਿਆਂ ਦੀਆਂ ਟੀਮਾਂ ਨੇ ਤੀਜਾ ਸਥਾਨ ਹਾਸਲ ਕੀਤਾ | ਦੂਜੇ ਪਾਸੇ ਹੈਂਡਬਾਲ ਅੰਡਰ-14 ਅਤੇ ਅੰਡਰ-17 ਲੜਕੀਆਂ ਦੀਆਂ ਟੀਮਾਂ ਨੇ ਵੀ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਪਿ੍ੰਸੀਪਲ ਡਾ: ਕਨਿਕਾ ਸੱਚਦੇਵਾ ਨੇ ਵਿਦਿਆਰਥੀਆਂ ਦੀਆਂ ਉਪਲਬਧੀਆਂ 'ਤੇ ਖੁਸ਼ੀ ਪ੍ਰਗਟਾਈ |
Ad Position 22
No active advertisement
ਪਿਛਲੀ ਖ਼ਬਰ ਚੱਕ ਕਲਾਂ ਦੀ ਗ੍ਰਾਮ ਪੰਚਾਇਤ ਨੇ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਪਿੰਡ ਤਲਵੰਡੀ ਰਾਏ ਵਿਖੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਅੱਖਾਂ ਦਾ ਚੈੱਕਅੱਪ ਕੈਂਪ
Ad Position 24