ਰਾਏਕੋਟ, 23 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਮੇਜਰ ਸਿੰਘ ਭਿੱਖੀਵਿੰਡ ਅਤੇ ਸੂਬਾਈ ਜਨਰਲ ਸਕੱਤਰ ਬਲਜੀਤ ਸਿੰਘ ਗਰੇਵਾਲ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਦਿੱਲੀ ਦੀਆਂ ਸਰਹੱਦਾਂ 'ਤੇ ਲੜ੍ਹੇ ਅਤੇ ਜਿੱਤੇ ਇਤਿਹਾਸਕ ਕਿਸਾਨ ਸੰਘਰਸ਼ ਦੀ ਪੰਜਵੀਂ ਵਰੇਗੰਢ ਮੌਕੇ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਸੂਬਾ ਪੱਧਰੀ ਪ੍ਰਦਰਸ਼ਨ ਵਿਚ ਕੁੱਲ ਹਿੰਦ ਕਿਸਾਨ ਸਭਾ ਦੇ ਵਰਕਰ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ | ਉਨ੍ਹਾਂ ਵੱਖ-ਵੱਖ ਜ਼ਿਲਿ੍ਹਆਂ ਤੋਂ ਇਕੱਤਰ ਉਤਸ਼ਾਹਜਨਕ ਰਿਪੋਰਟਾਂ ਦੇ ਆਧਾਰ 'ਤੇ ਕਿਹਾ ਕਿ ਇਹ ਪ੍ਰਦਰਸ਼ਨ ਪੂਰਾ ਪ੍ਰਭਾਵਸ਼ਾਲੀ ਹੋਵੇਗਾ |