ਦੋਰਾਹਾ, 23 ਨਵੰਬਰ (ਮਨਜੀਤ ਸਿੰਘ ਗਿੱਲ)-ਗਰੀਨਵਿਊ ਮਾਡਲ ਹਾਈ ਸਕੂਲ ਬੇਗੋਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵੀਂ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਦੁਆਰਾ ਗੁਰਬਾਣੀ ਕੀਰਤਨ ਦਰਬਾਰ ਸਜਾਏ | ਉਪਰੰਤ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ | ਇਸ ਮੌਕੇ ਸਕੂਲ ਕਮੇਟੀ ਦੇ ਪ੍ਰਧਾਨ ਰਛਪਾਲ ਸਿੰਘ ਮਾਂਗਟ, ਪ੍ਰਬੰਧਕ ਰਣਬੀਰ ਸਿੰਘ ਮਾਂਗਟ, ਮਨਦੀਪ ਸਿੰਘ ਮਾਂਗਟ, ਪਿ੍ੰਸੀਪਲ ਮਝੈਲ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਹਾਜ਼ਰੀ ਲਗਵਾਈ |