01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਚੇਅਰਮੈਨ ਟਿੱਲੂ ਅਤੇ ਬੀਬੀ ਪੰਧੇਰ ਵਲੋਂ ਸਮੁੱਚੀ ਮਾਨਵਤਾ ਨੂੰ ਸ਼ਹੀਦੀ ਸਮਾਗਮਾਂ ਵਿਚ ਸ਼ਿਰਕਤ ਕਰਨ ਦੀ ਅਪੀਲ

Ad Position 21
No active advertisement
ਅਜੀਤ ਡੈਸਕ 24-11-2025
ਮਲੌਦ, 23 ਨਵੰਬਰ (ਸਹਾਰਨ ਮਾਜਰਾ)-ਉੱਘੇ ਸੋਸ਼ਲ ਆਗੂ ਅਤੇ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸੁਖਵੰਤ ਸਿੰਘ ਟਿੱਲੂ ਅਤੇ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਬੀਬੀ ਇੰਦਰਜੀਤ ਕੌਰ ਪੰਧੇਰ ਨੇ ਸਮੁੱਚੀ ਮਾਨਵਤਾ ਨੂੰ ਅਪੀਲ ਕੀਤੀ ਹੈ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੀਂ ਸ਼ਹੀਦੀ ਸ਼ਤਾਬਦੀ ਦਿਵਸ ਸਾਨੂੰ ਸਭਨਾਂ ਨੂੰ ਇਕੱਠੇ ਹੋ ਕੇ ਮਨਾਉਣੇ ਚਾਹੀਦੇ ਹਨ ਕਿਉਂਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਇਤਿਹਾਸ ਦੇ ਸੁਨਿਹਰੀ ਪੰਨਿਆਂ 'ਤੇ ਅੰਕਿਤ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੀਆਂ ਸ਼ਹਾਦਤਾਂ ਨੂੰ ਕੋਟਿ ਕੋਟਿ ਪ੍ਰਣਾਮ ਕੀਤਾ ਜਾਂਦਾ ਹੈ | ਚੇਅਰਮੈਨ ਟਿੱਲੂ ਅਤੇ ਬੀਬੀ ਪੰਧੇਰ ਨੇ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਸਮਾਗਮਾਂ ਵਿੱਚ ਸਾਰੀ ਲੋਕਾਈ ਨੂੰ ਵੱਡੀ ਪੱਧਰ ਤੇ ਸ਼ਾਮਿਲ ਹੋਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਮੰਡਿਆਲਾ ਖ਼ੁਰਦ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਗਰੀਨਵਿਊ ਸਕੂਲ ਬੇਗੋਵਾਲ ਵਿਖੇ ਸ਼ਹੀਦੀ ਸਮਾਗਮ ਕਰਵਾਏ
Ad Position 24