ਜੋਧਾਂ, 23 ਨਵੰਬਰ (ਗੁਰਵਿੰਦਰ ਸਿੰਘ ਹੈਪੀ)-ਗੁਰਦੁਆਰਾ ਭਾਈ ਕਾ ਡੇਰਾ ਸਾਹਿਬ ਪਿੰਡ ਗੁੱਜਰਵਾਲ ਵਿਖੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਮਨਾਉਣ ਸਬੰਧੀ ਮੀਟਿੰਗ ਹੋਈ | ਇਸ ਸਬੰਧੀ ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਦੇ ਮੈਨੇਜਰ ਜਗਦੀਸ਼ ਸਿੰਘ ਅਤੇ ਜਥੇਦਾਰ ਜਗਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਭਾਈ ਕਾ ਡੇਰਾ ਸਾਹਿਬ ਵਿਖੇ 28 ਨਵੰਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਜਿੰਨ੍ਹਾਂ ਦੇ ਭੋਗ 30 ਨਵੰਬਰ ਦਿਨ ਐਤਵਾਰ ਨੂੰ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ 29 ਨਵੰਬਰ ਨੂੰ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਜਾਣਗੇ ਜਦਕਿ ਰਾਤ ਨੂੰ ਮਹਾਪੁਰਸ਼ਾਂ ਦੇ ਧਾਰਮਿਕ ਦੀਵਾਨ ਸਜਣਗੇ | ਇਸ ਮੌਕੇ ਸਰਪੰਚ ਹਰਦੀਪ ਸਿੰਘ ਗਰੇਵਾਲ, ਸਾਬਕਾ ਸਰਪੰਚ ਜਸਵਿੰਦਰ ਸਿੰਘ ਗਰੇਵਾਲ, ਬੂਟਾ ਸਿੰਘ ਧਾਲੀਵਾਲ, ਜਗਦੇਵ ਸਿੰਘ ਗਰੇਵਾਲ, ਬਾਬਾ ਖੁਸ਼ਕਿਸਮਤ ਸਿੰਘ, ਉਪਕਾਰ ਸਿੰਘ ਗਰੇਵਾਲ, ਅਵਤਾਰ ਸਿੰਘ ਗਰੇਵਾਲ, ਨਿਰਮਲ ਸਿੰਘ ਨਿੰਮੋ, ਕਮਲਜੀਤ ਸਿੰਘ ਗਰੇਵਾਲ, ਕੁਲਦੀਪ ਸਿੰਘ ਰਾਜੂ ਪੰਚ, ਕੈਪਟਨ ਗੁਰਦਿਆਲ ਸਿੰਘ, ਮਨਜੀਤ ਸਿੰਘ ਮਾਣਾ, ਸੈਕਟਰੀ ਜਗਰੂਪ ਸਿੰਘ, ਸੰਤੋਖ ਸਿੰਘ ਗਰੇਵਾਲ, ਹਰਮੇਲ ਸਿੰਘ, ਪਾਲ ਸਿੰਘ ਧਾਲੀਵਾਲ, ਕਰਮਚੰਦ ਸਾਬਕਾ ਪੰਚ, ਗੁਰਮੇਲ ਸਿੰਘ ਖੰਡੂਰ, ਤਰਸੇਮ ਸਿੰਘ ਖੰਡੂਰ, ਪ੍ਰਧਾਨ ਸੁਖਦੇਵ ਸਿੰਘ, ਅਵਤਾਰ ਸਿੰਘ ਤਾਰੀ, ਨਿਰਮਲ ਸਿੰਘ ਗਰੇਵਾਲ, ਇੰਦਰਜੀਤ ਸਿੰਘ, ਹਰਭਜਨ ਸਿੰਘ ਥਾਣੇਦਾਰ, ਰਣਧੀਰ ਸਿੰਘ ਧਾਲੀਵਾਲ, ਜੋਰਾ ਸਿੰਘ, ਕਮਲਜੀਤ ਸਿੰਘ ਧਾਲੀਵਾਲ, ਕੁਲਦੀਪ ਸਿੰਘ, ਬਲਜੀਤ ਸਿੰਘ ਤੇਜੀ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ |