01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਗੁ. ਰਾੜਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੀਂ ਸ਼ਤਾਬਦੀ 'ਤੇ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 24-11-2025
ਰਾੜਾ ਸਾਹਿਬ, 23 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਸੰਪ੍ਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਜੀ ਭੋਰਾ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੀਂ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਗੁਰਮਤਿ ਕਰਵਾਇਆ ਗਿਆ | ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸਮਾਗਮ ਵਿੱਚ ਮੁੱਖ ਕਥਾਵਾਚਕ ਬਾਬਾ ਅਮਰ ਸਿੰਘ, ਭਾਈ ਜਸਵੀਰ ਸਿੰਘ ਕੋਹਲੀ, ਮੁੱਖ ਗ੍ਰੰਥੀ ਬਾਬਾ ਬਲਦੇਵ ਸਿੰਘ ਨੇ ਗੁਰਬਾਣੀ ਦੇ ਇਲਾਹੀ ਕੀਰਤਨ ਵਖਿਆਨ ਦੁਆਰਾ ਸੰਗਤਾਂ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ | ਮੁੱਖ ਕਥਾਵਾਚਕ ਬਾਬਾ ਅਮਰ ਸਿੰਘ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਇਸ ਲਈ ਵੱਡੇ ਮਹੱਤਵ ਵਾਲੀ ਹੈ ਕਿ ਗੁਰੂ ਸਾਹਿਬ ਨੇ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਖ਼ਾਸਕਰ ਕਿਸੇ ਦੂਸਰੇ ਧਰਮ ਲਈ ਆਪਾ ਕੁਰਬਾਨ ਕੀਤਾ | ਅਜਿਹੀ ਮਿਸਾਲ ਦੁਨੀਆ ਦੇ ਧਰਮ ਇਤਿਹਾਸ ਅੰਦਰ ਹੋਰ ਕਿਧਰੇ ਨਹੀਂ ਮਿਲਦੀ | ਸਟੇਜ ਸਕੱਤਰ ਭਾਈ ਹਰਦੇਵ ਸਿੰਘ ਵਲੋਂ ਸਮਾਗਮ ਵਿੱਚ ਪੁੱਜੀਆਂ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗਿਆਨੀ ਅਜਵਿੰਦਰ ਸਿੰਘ, ਜਥੇਦਾਰ ਭਾਈ ਬਾਵਾ ਸਿੰਘ, ਬਾਬਾ ਬਲਦੇਵ ਸਿੰਘ ਇੰਚਾਰਜ ਲੰਗਰ ਸਾਹਿਬ, ਭਾਈ ਗੁਰਨਾਮ ਸਿੰਘ ਅੜੈਚਾ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ |
Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਈਸੜੂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵੇਂ ਸ਼ਹੀਦੀ ਪੁਰਬ ਮਨਾਇਆ ਅਗਲੀ ਖ਼ਬਰ ਏ. ਡੀ. ਜੀ. ਵਲੋਂ ਐੱਨ. ਸੀ. ਸੀ. ਯੂਨਿਟ ਦਾ ਦੌਰਾ
Ad Position 24