01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਗੁ : ਮੰਜੀ ਸਾਹਿਬ ਕੋਟਾਂ ਨਗਰ ਕੀਰਤਨ ਪਹੁੰਚਣ 'ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰ ਕੇ ਕੀਤਾ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 24-11-2025
ਬੀਜਾ, 23 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ, ਸ਼ਹੀਦ ਭਾਈ ਮਤੀ ਦਾਸ, ਸ਼ਹੀਦ ਭਾਈ ਸਤੀ ਦਾਸ ਅਤੇ ਸ਼ਹੀਦ ਭਾਈ ਦਿਆਲਾ ਜੀ ਦੀ 350ਵੀਂ ਸ਼ਤਾਬਦੀ ਦੇ ਸੰਬੰਧ ਵਿਚ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਜੀ. ਟੀ. ਰੋਡ, ਖੰਨਾ ਤੋਂ ਆਰੰਭ ਕੀਤੇ ਗਏ ਸਨ | ਗੁਰਦੁਆਰਾ ਮੰਜੀ ਸਾਹਿਬ ਕੋਟਾਂ ਪਹੁੰਚਣ 'ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ | ਇਸ ਸਮੇਂ ਪੰਜ ਪਿਆਰੇ ਸਾਹਿਬਾਨਾਂ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ ਵਿੱਚ ਸਿੱਖ ਨੌਜਵਾਨਾਂ ਵਲੋਂ ਗੱਤਕੇ ਦੇ ਜੌਹਰ ਦਿਖਾਏ ਗਏ | ਇਸ ਤੋਂ ਇਲਾਵਾ ਪਿੰਡ ਮੋਹਨਪੁਰ ਦਹਿੜੂ, ਗੱਗੜ ਮਾਜਰਾ, ਕਿਸ਼ਨਗੜ੍ਹ, ਮਹਿੰਦੀਪੁਰ, ਬੀਜਾ, ਮੰਡਿਆਲਾ ਕਲਾਂ ਮੰਡਿਆਲਾ ਖ਼ੁਰਦ ਆਦਿ ਪਿੰਡਾਂ ਦੀ ਸੰਗਤ ਵੱਲੋਂ ਇਸ ਵਿਸ਼ਾਲ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ |
ਇਸ ਮੌਕੇ ਅਵਤਾਰ ਸਿੰਘ ਕੈਂਥ ਸਕੱਤਰ ਰਵਿੰਦਰ ਸਿੰਘ ਬੱਬਲੂ, ਸੁਖਵਿੰਦਰ ਸਿੰਘ ਸਲੌਦੀ ਡਾਇਰੈਕਟਰ ਸ਼੍ਰੀ ਗੁਰੂ ਅਰਜਨ ਦੇਵ ਜੀ ਧਰਮ ਪ੍ਰਚਾਰ, ਗੁਰਦੁਆਰਾ ਸਾਹਿਬ ਦੇ ਇੰਸਪੈਕਟਰ ਕੁਲਦੀਪ ਸਿੰਘ ਅÏਲਖ, ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਹਜ਼ੂਰੀ ਰਾਗੀ ਭਾਈ ਰਜਿੰਦਰ ਸਿੰਘ ਕਰਤਾਰਪੁਰ, ਪ੍ਰਚਾਰਕ ਭਾਈ ਪਰਮਜੀਤ ਸਿੰਘ ਗੁਰਦਾਸਪੁਰੀ, ਪ੍ਰਚਾਰਕ ਭਾਈ ਹਰਪ੍ਰੀਤ ਸਿੰਘ, ਕਥਾ ਵਾਚਕ ਗੁਰਪ੍ਰੀਤ ਸਿੰਘ ਰੁਪਾਲੋਂ, ਬਿਕਰਮਜੀਤ ਸਿੰਘ ਭੱਟੀ, ਅੰਮਿ੍ਤਪਾਲ ਸਿੰਘ ਖੱਟੜਾ, ਸੁਰਿੰਦਰ ਸਿੰਘ ਸਿੰਦਾ, ਪਿਆਰਾ ਸਿੰਘ ਦਹਿੜੂ, ਰਜਿੰਦਰ ਸਿੰਘ ਕੋਟ ਪਨੈਚ, ਸੁਖਜੀਤ ਸਿੰਘ, ਅੰਮਿ੍ਤਪਾਲ ਸਿੰਘ, ਬਿਕਰਮ ਸਿੰਘ, ਜਸਬੀਰ ਸਿੰਘ, ਤੇਜਿੰਦਰ ਸਿੰਘ, ਹਰਦੀਪ ਸਿੰਘ, ਬਲਵਿੰਦਰ ਸਿੰਘ, ਜਸਕਰਨ ਸਿੰਘ, ਨਿਰਮਲ ਸਿੰਘ ਨਿੰਮਾ, ਗੁਰਵਿੰਦਰ ਸਿੰਘ ਸਲਾਣਾ ਆਦਿ ਸਮੇਤ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤਾਂ ਦਰਜ ਕਰੇਗੀ-ਆਪ ਆਗੂ ਅਗਲੀ ਖ਼ਬਰ ਜਪਦੀਪ ਕੌਰ ਨੇ ਬੈਡਮਿੰਟਨ ਅੰਡਰ-11 'ਚ ਸੋਨਾ ਜਿੱਤ ਕੇ ਮੈਕਸ ਆਰਥਰ ਮੈਕੌਲੀਫ਼ ਪਬਲਿਕ ਸਕੂਲ ਦਾ ਨਾਂਅ ਕੀਤਾ ਰੌਸ਼ਨ
Ad Position 24