01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤਾਂ ਦਰਜ ਕਰੇਗੀ-ਆਪ ਆਗੂ

Ad Position 21
No active advertisement
ਅਜੀਤ ਡੈਸਕ 24-11-2025
ਪਾਇਲ, 23 ਨਵੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਪਿਛਲੇ ਦਿਨੀਂ ਤਰਨਤਾਰਨ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਨੇ ਵਰਕਰਾਂ ਵਿਚ ਇਕ ਹੋਰ ਨਵਾਂ ਉਤਸ਼ਾਹ ਭਰ ਦਿੱਤਾ ਹੈ | ਹੁਣ ਪੰਜਾਬ ਦੇ ਲੋਕ ਵੀ ਪੂਰੀ ਤਰ੍ਹਾਂ ਸਮਝਣ ਲੱਗ ਪਏ ਹਨ ਕਿ ਪੰਜਾਬ ਦੀ ਖ਼ੁਸ਼ਹਾਲੀ ਅਤੇ ਤਰੱਕੀ ਆਮ ਆਦਮੀ ਪਾਰਟੀ ਹੀ ਕਰ ਸਕਦੀ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸੰਗਠਨ ਇੰਚਾਰਜ ਗੁਰਵਿੰਦਰ ਸਿੰਘ ਰਾਣਾ ਕੁੰਨਰ, ਬਲਾਕ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲਾ ਅਤੇ ਬੂਟਾ ਸਿੰਘ ਰਾਣੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਆਪ ਆਗੂਆਂ ਨੇ ਕਿਹਾ ਕਿ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਅੱਜ ਪਾਇਲ ਵਿਖੇ ਮੀਟਿੰਗ ਕੀਤੀ ਗਈ ਹੈ, ਜਿਸ ਵਿਚ ਸਾਰੇ ਵਰਕਰਾਂ ਵਿਚ ਭਾਰੀ ਉਤਸ਼ਾਹ ਵੇਖਿਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅਭੈ ਸਿੰਘ ਬੈਂਸ ਅਤੇ ਹਰਜੀਤ ਸਿੰਘ ਮਕਸੂਦੜਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਅਤੇ ਬੈਨੀਪਾਲ ਕਿਸਾਨ ਸੇਵਾ ਕੇਂਦਰ ਵਲੋਂ ਲੰਗਰ ਲਗਾਏ ਅਗਲੀ ਖ਼ਬਰ ਗੁ : ਮੰਜੀ ਸਾਹਿਬ ਕੋਟਾਂ ਨਗਰ ਕੀਰਤਨ ਪਹੁੰਚਣ 'ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰ ਕੇ ਕੀਤਾ ਭਰਵਾਂ ਸਵਾਗਤ
Ad Position 24