ਖੰਨਾ, 23 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਹਲਕੇ ਦੀ ਰਾਜਨੀਤੀ ਵਿੱਚ ਇੱਕ ਮਹੱਤਵਪੂਰਨ ਦਿਨ ਰਿਹਾ | ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਕੀਰਤ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ | ਲਛਮਣ ਸਿੰਘ ਗਰੇਵਾਲ ਦੇ ਵਿਸ਼ੇਸ਼ ਯਤਨਾਂ ਸਦਕਾ, ਪਿੰਡ ਰੋਹਣੋ ਖ਼ੁਰਦ ਤੋਂ ਆਮ ਆਦਮੀ ਪਾਰਟੀ (ਆਪ) ਦੇ ਪ੍ਰਮੁੱਖ ਆਗੂ ਨਵਤੇਜ ਸਿੰਘ ਨੇ 'ਆਪ' ਦਾ 'ਝਾੜੂ' ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ 'ਤੇ ਗੁਰਕੀਰਤ ਸਿੰਘ ਨੇ ਨਵਤੇਜ ਸਿੰਘ ਜੀ ਦਾ ਰਸਮੀ ਤੌਰ 'ਤੇ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਮਜ਼ਬੂਤ ਪਕੜ ਰੱਖਣ ਵਾਲੇ ਆਗੂਆਂ ਦੇ ਆਉਣ ਨਾਲ ਕਾਂਗਰਸ ਦੀ ਜੜ੍ਹ ਹੋਰ ਡੂੰਘੀ ਹੋਵੇਗੀ | ਨਵਤੇਜ ਸਿੰਘ ਨੇ ਭਰੋਸਾ ਦਿਵਾਇਆ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨਗੇ | ਇਸ ਪ੍ਰਭਾਵਸ਼ਾਲੀ ਸ਼ਮੂਲੀਅਤ ਸਮਾਰੋਹ ਵਿੱਚ ਹੋਰਨਾਂ ਪ੍ਰਮੁੱਖ ਆਗੂਆਂ ਵਿੱਚ ਬਲਾਕ ਪ੍ਰਧਾਨ ਹਰਜਿੰਦਰ ਸਿੰਘ ਇਕੋਲਾਹਾ, ਰਾਜਬੀਰ ਸ਼ਰਮਾ, ਭੁਪਿੰਦਰ ਸਿੰਘ ਲੰਬੜਦਾਰ, ਸਵਰਨ ਸਿੰਘ ਅਤੇ ਰਾਜ ਕੁਮਾਰ ਜੱਸਲ ਆਦਿ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |