01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਨਨਕਾਣਾ ਸਾਹਿਬ ਪਬਲਿਕ ਸਕੂਲ ਰਾਮਪੁਰ ਵਿਖੇ ਮਨਾਇਆ ਪ੍ਰਕਾਸ਼ ਪੁਰਬ

Ad Position 21
No active advertisement
ਅਜੀਤ ਡੈਸਕ 24-11-2025
ਦੋਰਾਹਾ, 23 ਨਵੰਬਰ (ਮਨਜੀਤ ਸਿੰਘ ਗਿੱਲ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਗਏ | ਜਿਸ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਕਰਵਾਏ ਗਏ | ਉਪਰੰਤ ਖੁੱਲੇ ਪੰਡਾਲ ਵਿੱਚ ਦੀਵਾਨ ਸਜਾਏ ਗਏ, ਜਿਸ ਵਿੱਚ ਸਕੂਲ ਦੇ ਬੱਚਿਆਂ ਨੇ ਬਹੁਤ ਹੀ ਰਸ-ਭਿੰਨਾ ਕੀਰਤਨ ਕੀਤਾ | ਇਸ ਮੌਕੇ ਸੁਕਿ੍ਤ ਟਰੱਸਟ ਵਲੋਂ ਧਾਰਮਿਕ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਗਈ ਜਿਸਦਾ ਸਮੂਹ ਬੱਚਿਆਂ ਨੇ ਭਰਪੂਰ ਲਾਭ ਲਿਆ | ਇਸ ਦੌਰਾਨ ਵਿੱਦਿਅਕ, ਖੇਡਾਂ ਅਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਇਕਬਾਲ ਸਿੰਘ (ਡਾਇਰੈਕਟਰ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ) ਅਤੇ ਪਿ੍ੰਸੀਪਲ ਜਸਵਿੰਦਰ ਸਿੰਘ ਨੇ ਕੀਤੀ | ਅਰਦਾਸ ਉਪਰੰਤ ਸਮੂਹ ਸੰਗਤ ਲਈ ਗੁਰੁ ਕੇ ਲੰਗਰ ਵੀ ਤਿਆਰ ਕੀਤੇ ਗਏ | ਇਸ ਸਮਾਗਮ ਦੌਰਾਨ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਡਾਇਰੈਕਟਰ ਇਕਬਾਲ ਸਿੰਘ, ਪਿ੍ੰਸੀਪਲ ਹਰਮੀਤ ਕੌਰ, ਪਿ੍ੰਸੀਪਲ ਹਰਦੀਪ ਸਿੰਘ ਕਾਹਲੋਂ, ਪਿ੍ੰਸੀਪਲ ਪ੍ਰਭਜੋਤ ਕੌਰ, ਪਿ੍ੰਸੀਪਲ ਅਮਰਦੀਪ ਕੌਰ ਗਿੱਲ, ਸਰਪੰਚ ਜਸਵੰਤ ਸਿੰਘ ਅਤੇ ਹੋਰ ਪਤਵੰਤੇ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਇਸ ਮੌਕੇ ਗ੍ਰਾਮ ਪੰਚਾਇਤ ਰਾਮਪੁਰ ਵੱਲੋਂ ਵੀ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਮੈਰਿਟ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੇ ਅੰਤ ਵਿੱਚ ਪਿ੍ੰਸੀਪਲ ਨੇ ਆਈ ਹੋਈ ਸਮੂਹ ਸੰਗਤ ਦਾ ਵਿਸ਼ੇਸ਼ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬਿਕਰਮਜੀਤ ਸਿੰਘ ਘੁੰਮਣ ਨੂੰ ਡੀ.ਐੱਸ.ਪੀ. ਨਿਯੁਕਤ ਹੋਣ 'ਤੇ ਵਧਾਈਆਂ ਅਗਲੀ ਖ਼ਬਰ ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਅਗਵਾਈ 'ਚ ਰੋਹਣੋ ਖ਼ੁਰਦ ਦੇ ਪ੍ਰਮੁੱਖ 'ਆਪ' ਆਗੂ ਕਾਂਗਰਸ 'ਚ ਸ਼ਾਮਿਲ
Ad Position 24