28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋ ਕੇ ਸੁਖਬੀਰ ਬਾਦਲ ਦੀ ਅਗਵਾਈ 'ਚ ਲੋਕਾਂ ਦੀ ਸੇਵਾ ਕਰਨ ਲਈ ਤਿਆਰ-ਕਲੇਰ, ਦਿਉਲ

Ad Position 21
No active advertisement
ਅਜੀਤ ਡੈਸਕ 25-11-2025
ਸਿੱਧਵਾਂ ਬੇਟ, 24 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਜਿਸ ਤਰਾਂ ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਵਿਧਾਨ ਸਭਾ ਦੀ ਜ਼ਿਮਨੀ ਚੋਣ ਵਿਚ ਦੂਜੇ ਨੰਬਰ 'ਤੇ ਰਹਿ ਕੇ ਲੋਕਾਂ ਨੂੰ ਦੱਸ ਦਿੱਤਾ ਹੈ ਕਿ ਅਗਲਾ ਸਮਾਂ ਅਕਾਲੀ ਦਾ ਹੋ ਸਕਦਾ ਹੈ ਉਸ ਨੂੰ ਲੈ ਕੇ ਪਾਰਟੀ ਆਗੂ ਅੱਗੇ ਨਾਲੋਂ ਵੱਧ ਸਰਗਰਮ ਹੋਏ ਵਿਖਾਈ ਦੇ ਰਹੇ ਹਨ | ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਜਗਰਾਉਂ ਦੇ ਸਾਬਕਾ ਵਿਧਾਇਕ ਐਸ.ਆਰ. ਕਲੇਰ ਅਤੇ ਯੂਥ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਤੇ ਵਿਧਾਨ ਸਭਾ ਹਲਕਾ ਦਾਖਾ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਦਿਉਲ ਨੇ ਆਖਿਆ ਕਿ ਹੁਣ ਅਕਾਲੀ ਦਲ ਹੋਰ ਮਜਬੂਤ ਹੋ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਦੀ ਸੇਵਾ ਲਈ ਪੂਰੀ ਤਰਾਂ ਤਿਆਰ ਹੋ ਰਿਹਾ ਹੈ | ਜਿਸ ਦਾ ਪਤਾ ਆ ਰਹੀਆਂ ਜ਼ਿਲ੍ਹਾ ਪ੍ਰੀਸਦ ਚੋਣਾਂ ਅਤੇ ਬਲਾਕ ਸੰਮਤੀ ਚੋਣਾਂ ਵਿਚ ਪਾਰਟੀ ਦੀਆਂ ਵਧੀਆ ਕਾਰਗੁਜਾਰੀ ਤੋਂ ਲੱਗ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਰਾਏਕੋਟ ਦੀ ਮੀਟਿੰਗ 'ਚ 7 ਕਰੋੜ ਦੇ ਕੰਮਾਂ ਦੇ ਮਤੇ ਪਾਸ ਅਗਲੀ ਖ਼ਬਰ ਇਯਾਲੀ ਨੇ ਇਜਲਾਸ 'ਚ ਪੰਜਾਬ ਨਾਲ ਧੱਕੇਸ਼ਾਹੀ ਵਿਰੁੱਧ ਆਵਾਜ਼ ਚੁੱਕੀ
Ad Position 24